ਸੈਲਾ ਖੁਰਦ, 26 ਮਾਰਚ (ਹਰਵਿੰਦਰ ਸਿੰਘ ਬੰਗਾ)-ਅਮਰੀਕਾ ਅਤੇ ਇਜ਼ਰਾਈਲ ਦੇ ਈਰਾਨ ਨਾਲ ਚੱਲ ਰਹੀ ਜੰਗ ਦੀਆਂ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਬੇਬੁਨਿਆਦੀ ਅਫ਼ਵਾਹਾਂ ਕਾਰਨ ਅੱਜ ਸਵੇਰੇ ਉਸ ਸਮੇਂ ਹਫ਼ੜਾ ਦਫ਼ੜੀ ਦਾ ਮਾਹੌਲ ਵੇਖਣ ਨੂੰ ਮਿਲਿਆ ਜਦੋਂ ਵੱਖ-ਵੱਖ ਪੈਟਰੋਲ ਪੰਪਾਂ 'ਤੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ | ਇਸ ਤੋਂ ਇਲਾਵਾ ਕੁੱਝ ਵਿਅਕਤੀਆਂ ਵੱਲੋਂ ਇਕ ਦੂਜੇ ਨਾਲ ਤਕਰਾਰਬਾਜ਼ੀ ਕਰਨ ਨਾਲ ਪੰਪ ਦੇ ਮਾਲਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਸਾਫ਼ ਕਿਹਾ ਕਿ ਸਰਕਾਰ ਵੱਲੋਂ ਪੈਟਰੋਲ ਪੰਪ ਦੇ ਮਾਲਕਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਸਾਫ਼ ਕਿਹਾ ਕਿ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਸਪਲਾਈ ਵਿਚ ਕੋਈ ਘਾਟ ਨਹੀਂ ਹੈ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੁੱਝ ਲੋਕਾਂ ਵੱਲੋਂ ਲਾਕਡਾਊਨ ਦੀ ਯਾਦਦਾਸ਼ਤ ਨੂੰ ਵੇਖਦਿਆਂ ਘਰੇਲੂ ਸਮਾਨ ਸਟੋਰ ਕਰਨ ਨੂੰ ਤਰਜੀਹ ਦੇ ਰਹੇ ਹਨ |