14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪਿੰਡ ਜਹਾਨਪੁਰ ਵਿਖੇ ਸਲਾਨਾ ਜੋੜ ਮੇਲਾ 28 ਤੋਂ

ਅਜੀਤ ਡੈਸਕ 27-03-2026
ਭੰਗਾਲਾ, 26 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਜਹਾਨਪੁਰ ਨੇੜੇ ਭੰਗਾਲਾ ਵਿਖੇ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 28 ਤੇ 29 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹਾਂ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਅਤੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਪ੍ਰੇਮ ਸਿੰਘ ਜੋ ਕਿ ਜੈਤੋ ਦੇ ਮੋਰਚੇ ਵਿਚ ਸ਼ਹੀਦ ਹੋਏ ਸਨ, ਉਨ੍ਹਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 28 ਅਤੇ 29 ਮਾਰਚ ਨੂੰ ਗੁਰਦੁਆਰਾ ਸਿੰਘ ਸਭਾ ਪਿੰਡ ਜਹਾਨਪੁਰ ਵਿਖੇ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਵਿਚ ਬਾਪੂ ਤਰਸੇਮ ਸਿੰਘ (ਪਿਤਾ ਐਮ ਪੀ ਅੰਮਿ੍ਤਪਾਲ ਸਿੰਘ ਖ਼ਾਲਸਾ), ਗਿਆਨੀ ਤੇਜਵੀਰ ਸਿੰਘ ਤੋਂ ਇਲਾਵਾ ਭਾਈ ਮਲਕੀਤ ਸਿੰਘ ਨਸ਼ਹਿਰਾ ਪੱਤਣ, ਭਾਈ ਰਣਦੀਪ ਸਿੰਘ, ਇੰਟਰਨੈਸ਼ਨਲ ਢਾਡੀ ਜੱਥਾ ਜਸਵੀਰ ਸਿੰਘ, ਭਾਈ ਗੁਰਮੀਤ ਸਿੰਘ ਮੰਜਪੁਰ ਵਾਲੇ, ਪੰਥ ਅਕਾਲੀ ਗੁਰੂ ਨਾਨਕ ਦਲ ਮੜ੍ਹੀਆਂ ਦੇ ਜਥੇਦਾਰ ਬਾਬਾ ਜਗਜੀਤ ਸਿੰਘ ਬਟਾਲਾ, ਮਹਾਂਕਾਲ ਗਿਆਨੀ ਸੁਖਬੀਰ ਸਿੰਘ, ਭਾਈ ਅਮਰੀਕ ਸਿੰਘ ਹਾਜੀਪੁਰ, ਪੰਥਕ ਢਾਡੀ ਜਥਾ ਭਾਈ ਸਰੂਪ ਸਿੰਘ ਕੰਡਿਆਲਾ ਪਹੁੰਚ ਰਹੇ ਹਨ | ਇਸ ਮੌਕੇ ਉਨ੍ਹਾਂ ਸਮੂਹ ਸਾਧ ਸੰਗਤਾਂ ਨੂੰ ਪਰਿਵਾਰ ਸਹਿਤ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਲਈ ਕਿਹਾ |
ਪਿਛਲੀ ਖ਼ਬਰ ਬਰਾਈਟ ਸਮਾਈਲ ਡੈਂਟਲ ਐਂਡ ਫੇਸ਼ੀਅਲ ਅਸਥੈਟਿਕ ਕਲੀਨਿਕ ਵਿਖੇ ਸਕਿਨ ਸੰਬੰਧੀ ਮੁਫ਼ਤ ਕੈਂਪ ਲਗਾਇਆ ਅਗਲੀ ਖ਼ਬਰ ਸੈਲਾ ਖ਼ੁਰਦ 'ਚ ਪੈਟਰੋਲ ਪੰਪਾਂ 'ਤੇ ਲੋਕਾਂ ਦੀਆਂ ਤੇਲ ਲੈਣ ਲਈ ਲੱਗੀਆਂ ਲਾਈਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।