ਟਾਂਡਾ ਉੜਮੁੜ, 26 ਮਾਰਚ (ਕੁਲਬੀਰ ਸਿੰਘ ਗੁਰਾਇਆ)-ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਰਾਪੁਰ ਦੀ ਸਰਪੰਚ ਸ਼ੈਲੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਹਲਕਾ ਵਿਧਾਇਕ ਜਸਬੀਰ ਰਾਜਾ ਵਲੋਂ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਿਆ | ਇਸ ਮੌਕੇ ਸਰਪੰਚ ਸਾਲੂ, ਪੰਚ ਦੇਬੋ, ਪੰਚ ਸੁਹਿੰਦਰ ਸਿੰਘ, ਮਨਜਿੰਦਰ ਸਿੰਘ, ਸੁਖਦਿਆਲ ਸਿੰਘ, ਹਰਜਿੰਦਰ ਪਾਲ ਆਦਿ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਸਰਪੰਚ ਅਤੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਦੇ ਕੰਮਾਂ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ | ਇਸ ਮੌਕੇ ਬੋਲਦਿਆਂ ਵਿਧਾਇਕ ਰਾਜਾ ਨੇ ਕਿਹਾ ਕਿ ਪਿੰਡ ਰਾਪੁਰ ਦੀ ਪੰਚਾਇਤ ਦਾ ਪਾਰਟੀ ਵਿਚ ਸ਼ਾਮਲ ਹੋਣਾ ਬਹੁਤ ਵੱਡੀ ਗੱਲ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਵਿਕਾਸ ਦੀ ਰਫ਼ਤਾਰ ਵਿਚ ਹੋਰ ਤੇਜ਼ੀ ਆਵੇਗੀ | ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਪਿੰਡ ਰਾਪੁਰ ਦੇ ਹਰ ਇੱਕ ਮਸਲੇ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ, 'ਸਾਡੀ ਸਰਕਾਰ ਲੋਕਾਂ ਦੀ ਸਰਕਾਰ ਹੈ ਤੇ ਅਸੀਂ ਹਮੇਸ਼ਾ ਲੋਕਾਂ ਦੇ ਨਾਲ ਖੜੇ ਹਾਂ | ਪਿੰਡਾਂ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਹਰ ਇੱਕ ਜ਼ਰੂਰੀ ਸੁਵਿਧਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਪੰਚਾਇਤ ਦੇ ਮੈਂਬਰਾਂ ਨੇ ਵੀ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਿੰਡ ਦੇ ਵਿਕਾਸ ਵੱਲ ਘੱਟ ਧਿਆਨ ਦਿੱਤਾ ਸੀ, ਪਰ ਮੌਜੂਦਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ | ਉਨ੍ਹਾਂ ਨੇ ਆਸ ਜਤਾਈ ਕਿ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਿੰਡ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਹੋਵੇਗਾ | ਸਮਾਗਮ ਦੌਰਾਨ ਹਲਕਾ ਵਿਧਾਇਕ ਵੱਲੋਂ ਪੰਚਾਇਤ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ | ਅਖੀਰ 'ਚ ਹਲਕਾ ਵਿਧਾਇਕ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਇੱਕ ਵਿਅਕਤੀ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਿਆ ਜਾਵੇਗਾ | ਇਸ ਮੌਕੇ ਸੁਖਵਿੰਦਰਜੀਤ ਸਿੰਘ ਝਾਵਰ, ਸਰਪੰਚ ਸ਼ਾਲੂ ਜਹੂਰਾ, ਟੀਟੂ ਜਹੂਰਾ, ਸੰਤੋਖ ਸਿੰਘ, ਜੀਵਨ ਸਿੰਘ ਤੇ ਸਾਵਣਜੀਤ ਸਿੰਘ ਆਦਿ ਹਾਜ਼ਰ ਸਨ |