ਦਸੂਹਾ, 26 ਮਾਰਚ (ਭੁੱਲਰ)-ਸਮਾਜਿਕ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਦਰਸ਼ਨ ਐਜੂਕੇਸ਼ਨ ਫਾਊਾਡੇਸ਼ਨ ਦੀਆਂ ਪੰਜਾਬ ਖੇਤਰ ਦੀਆਂ ਵਿੱਦਿਅਕ ਅਕਾਦਮੀਆਂ ਦਸੂਹਾ, ਜਲੰਧਰ, ਲੁਧਿਆਣਾ ਅਤੇ ਅੰਮਿ੍ਤਸਰ ਵਲੋਂ ਮੁੱਖ ਮੰਤਰੀ ਹੜ੍ਹ ਪੀੜਤ ਰਾਹਤ ਕੋਸ਼ ਲਈ 2 ਲੱਖ 15 ਹਜ਼ਾਰ 700 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਰਸਿਕ ਗੁਪਤਾ ਵਲੋਂ ਇਹ ਚੈੱਕ ਦਸੂਹਾ ਹਲਕੇ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੂੰ ਸੌਂਪਿਆ ਗਿਆ ਤਾਂ ਜੋ ਇਹ ਰਾਸ਼ੀ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਵਰਤੀ ਜਾ ਸਕੇ | ਇਸ ਮੌਕੇ ਪਿ੍ੰਸੀਪਲ ਰਸਿਕ ਗੁਪਤਾ ਨੇ ਦੱਸਿਆ ਕਿ ਇਹ ਰਾਸ਼ੀ ਦਰਸ਼ਨ ਐਜੂਕੇਸ਼ਨ ਫਾਊਾਡੇਸ਼ਨ ਦੇ ਅਧੀਨ ਪੰਜਾਬ ਖੇਤਰ ਵਿਚ ਚੱਲਦੇ ਦਰਸ਼ਨ ਅਕਾਦਮੀ ਦਸੂਹਾ, ਜਲੰਧਰ, ਲੁਧਿਆਣਾ ਤੇ ਅੰਮਿ੍ਤਸਰ ਦੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੇ ਮਾਪਿਆ ਦੇ ਸਹਿਯੋਗ ਨਾਲ ਇਕੱਠੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਦੇ ਸਮੇਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ | ਉਨ੍ਹਾਂ ਨੇ ਦੱਸਿਆ ਕਿ ਦਰਸ਼ਨ ਐਜੂਕੇਸ਼ਨ ਫਾਊਾਡੇਸ਼ਨ ਹਮੇਸ਼ਾ ਹੀ ਸਮਾਜਿਕ ਅਤੇ ਮਨੁੱਖੀ ਸੇਵਾ ਨਾਲ ਜੁੜੇ ਕਾਰਜਾਂ ਵਿਚ ਅੱਗੇ ਰਹੀ ਹੈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ | ਵਿਧਾਇਕ ਘੁੰਮਣ ਨੇ ਦਰਸ਼ਨ ਐਜੂਕੇਸ਼ਨ ਫਾਊਾਡੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸਿੱਖਿਆ ਸੰਸਥਾਵਾਂ ਵੱਲੋਂ ਕੀਤਾ ਗਿਆ ਇਹ ਯੋਗਦਾਨ ਹੋਰਾਂ ਲਈ ਪੇ੍ਰਰਨਾ ਸਰੂਪ ਹੈ | ਉਨ੍ਹਾਂ ਨੇ ਸਕੂਲ ਪ੍ਰਬੰਧਕਾਂ, ਪਿ੍ੰਸੀਪਲ, ਸਟਾਫ਼ ਅਤੇ ਮਾਪਿਆ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਸਟਾਫ਼ ਦੇ ਮੈਂਬਰਾਂ ਨੇ ਵੀ ਹੜ੍ਹ ਪੀੜਤਾਂ ਲਈ ਆਪਣੀ ਸਹਾਨੁਭੂਤੀ ਜਤਾਈ ਅਤੇ ਭਵਿੱਖ ਵਿਚ ਵੀ ਮਨੁੱਖੀ ਸੇਵਾ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਦਾ ਸੰਕਲਪ ਕੀਤਾ | ਸਕੂਲ ਪ੍ਰਬੰਧਨ ਨੇ ਕਿਹਾ ਕਿ ਦਰਸ਼ਨ ਅਕਾਦਮੀ ਸਿੱਖਿਆ ਦੇ ਨਾਲ-ਨਾਲ ਸਮਾਜਿਕ ਮੁੱਲਾਂ ਨੂੰ ਮਜ਼ਬੂਤ ਕਰਨ ਲਈ ਵੀ ਵਚਨਬੱਧ ਹੈ ਅਤੇ ਵਿਦਿਆਰਥੀਆਂ ਵਿਚ ਸੇਵਾ, ਦਇਆ ਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਲਈ ਹਮੇਸ਼ਾ ਯਤਨਸ਼ੀਲ ਰਹੇਗੀ |