15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਯਾਤਰਾ ਕਰਵਾਉਣੀ ਸ਼ਲਾਘਾਯੋਗ ਕਦਮ- ਰਣਬੀਰ ਸਿੰਘ

ਅਜੀਤ ਡੈਸਕ 28-03-2026
ਦਸੂਹਾ, 27 ਮਾਰਚ (ਭੁੱਲਰ)-ਆਮ ਆਦਮੀ ਪਾਰਟੀ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯੋਜਨਾ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਯਾਤਰਾ ਕਰਵਾਉਣੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਚਾਰ ਸਾਲ ਦੀਆਂ ਕੀਤੀਆਂ ਪ੍ਰਾਪਤੀਆਂ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਬਜ਼ੁਰਗ ਨਾਗਰਿਕਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦੇ ਯੋਗ ਬਣਾਉਂਦੀ ਹੈ ਬਲਕਿ ਸਮਾਜਿਕ ਸਦਭਾਵਨਾ ਅਤੇ ਅਧਿਆਤਮਿਕ ਬੰਧਨ ਨੂੰ ਵੀ ਮਜ਼ਬੂਤ ਕਰਦੀ ਹੈ | ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਯਾਤਰਾ ਦੌਰਾਨ ਜਿੱਥੇ ਵੱਖ-ਵੱਖ ਗੁਰਧਾਮਾਂ ਮੰਦਰਾਂ ਤੇ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ ਉੱਥੇ ਹੀ ਪਾਰਟੀਸ਼ਨ ਮਿਊਜ਼ੀਅਮ, ਜਲਿ੍ਹਆਂਵਾਲਾ ਬਾਗ਼ ਵਾਹਗਾ ਬਾਰਡਰ 'ਤੇ ਬੀਟਿੰਗ ਰਿਟਰੀਟ ਸਮਾਰੋਹ ਦਿਖਾਇਆ ਜਾਂਦਾ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸ ਯੋਜਨਾ ਤਹਿਤ ਧਾਰਮਿਕ ਯਾਤਰਾਵਾਂ ਕਰਵਾਈਆਂ ਜਾਣਗੀਆਂ | ਇਸ ਮੌਕੇ ਮਨਜੀਤ ਸਿੰਘ ਤਲਵੰਡੀ ਸੱਲਾ, ਮਹਿੰਦਰ ਸਿੰਘ, ਲੰਬੜਦਾਰ ਬਲਦੇਵ ਸਿੰਘ, ਡਾਕਟਰ ਸਰੂਪ ਸਿੰਘ, ਸੂਬੇਦਾਰ ਸੁਖਵਿੰਦਰ ਸਿੰਘ, ਮਹਿੰਦਰ ਸਿੰਘ, ਕੇਵਲ ਸਿੰਘ, ਜਥੇਦਾਰ ਅਜੀਤ ਸਿੰਘ, ਸੁਰਿੰਦਰ ਪਾਲ ਸਿੰਘ ਆਦਿ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਐੱਮ. ਰੰਧਾਵਾ ਵਲੋਂ ਕੀਤੀ ਆਤਮ ਹੱਤਿਆ ਦੇ ਰੋਸ ਵਜੋਂ ਕਾਂਗਰਸ ਕਮੇਟੀ ਭੂੰਗਾ ਨੇ ਕੱਢਿਆ ਮੋਮਬੱਤੀ ਮਾਰਚ ਅਗਲੀ ਖ਼ਬਰ ਰਜੀਵ ਕੁਮਾਰ ਰਾਜੂ ਭੰਡਾਰੀ ਰਈਆ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਚੌਥੀ ਵਾਰ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।