15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਭਾਈ ਰਣਜੀਤ ਸਿੰਘ ਢੱਡਰੀਆਂ ਦਾ 3 ਰੋਜ਼ਾ 'ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ' ਸਮਾਪਤ

ਅਜੀਤ ਡੈਸਕ 28-03-2026
ਗੜ੍ਹਦੀਵਾਲਾ, 27 ਮਾਰਚ (ਚੱਗਰ)-ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਆਰਮੀ ਗਰਾਉਂਡ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਕਰਵਾਇਆ ਗਿਆ ਤਿੰਨ ਰੋਜ਼ਾ 'ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ' ਸਮਾਪਤ ਹੋ ਗਿਆ | ਰੋਜ਼ਾਨਾ ਸ਼ਾਮ 6 ਵਜੇ ਤੋਂ ਦੇਰ ਰਾਤ ਤੱਕ ਚੱਲੇ ਇਸ ਸਮਾਗਮ ਦੇ ਤਿੰਨੇ ਦਿਨ ਕਥਾ ਕੀਰਤਨ ਕਰਦਿਆਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਜਿੱਥੇ ਸੰਗਤਾਂ ਨੂੰ ਮਨ ਲਗਾ ਕੇ ਗੁਰਬਾਣੀ ਨਾਲ ਪਿਆਰ ਕਰਨ ਲਈ ਪ੍ਰੇਰਿਆ ਉੱਥੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਪਤਿਤ ਪੁਣੇ ਦੀ ਦਲਦਲ ਵਿਚੋਂ ਨਿਕਲਣ ਲਈ ਬਾਣੀ ਤੇ ਬਾਣੇ ਦੇ ਧਾਰਨੀ ਬਣਨ | ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਸ਼ਿਵਦੇਵ ਸਿੰਘ ਸੰਧਰ ਤੇ ਹੋਰ ਅਹੁਦੇਦਾਰਾਂ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਤਰਨਜੀਤ ਸਿੰਘ ਨਿੱਕੀਆਂ ਘੁੰਮਣਾ, ਬਾਬਾ ਗੁਰਪ੍ਰੀਤ ਸਿੰਘ ਮਿਰਜ਼ਾਪੁਰ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਜੀਤ ਸਿੰਘ ਘੁੰਮਣ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਅਰਵਿੰਦਰ ਸਿੰਘ ਰਸੂਲਪੁਰ, ਚੇਅਰਮੈਨ ਸੰਦੀਪ ਸੈਣੀ, ਡੀ.ਐਸ.ਪੀ. ਦਵਿੰਦਰ ਸਿੰਘ ਬਾਜਵਾ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਕੁਲਦੀਪ ਸਿੰਘ ਲਾਡੀ ਬੁੱਟਰ, ਬਾਬਾ ਦੀਪ ਸਿੰਘ ਸੇਵਾਦਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਜੱਟਾਂ, ਐਡਵੋਕੇਟ ਗੁਰਵੀਰ ਸਿੰਘ ਚੌਟਾਲਾ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ 'ਚ ਆਈਆਂ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਜਸ ਸਰਵਣ ਕੀਤਾ |
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਅਕਾਲੀ ਦਲ ਵਲੋਂ ਧੁੱਗਾ ਨੂੰ ਐੱਸ. ਸੀ. ਵਿੰਗ ਦਾ ਸੀਨੀ: ਮੀਤ ਪ੍ਰਧਾਨ ਬਣਨ 'ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।