15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸਰਕਾਰ ਨੰਬਰਦਾਰਾਂ ਦੀਆਂ ਮੰਗਾਂ ਸੰਬੰਧੀ ਕੀਤੇ ਵਾਅਦੇ ਤੁਰੰਤ ਪੂਰੇ ਕਰੇ- ਆਗੂ

ਅਜੀਤ ਡੈਸਕ 28-03-2026
ਅੱਡਾ ਸਰਾਂ, 27 ਮਾਰਚ (ਹਰਜਿੰਦਰ ਸਿੰਘ ਮਸੀਤੀ)-ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਵਾਲੀ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਜੋ ਵਾਅਦੇ ਕੀਤੇ ਸਨ ਉਸ ਨੂੰ ਜਲਦ ਪੂਰਾ ਕਰੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਤੇ ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਚੌਟਾਲਾ ਨੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਰੰਧਾਵਾ, ਜ਼ਿਲ•ਾ ਜਨਰਲ ਸਕੱਤਰ ਸਤਨਾਮ ਸਿੰਘ ਢਿੱਲੋਂ ਤੇ ਤਹਿਸੀਲ ਪ੍ਰਧਾਨ ਮੁਕੇਰੀਆਂ ਪੁਰਸ਼ੋਤਮ ਸਿੰਘ ਵੀ ਮੌਜੂਦ ਸਨ | ਆਗੂਆਂ ਨੇ ਕਿਹਾ ਕਿ ਸਰਕਾਰ ਦੇ ਮੈਨੀਫੈਸਟੋ ਦੀਆਂ ਕਾਪੀਆਂ ਯੂਨੀਅਨ ਕੋਲ ਮੌਜੂਦ ਹਨ ਤੇ ਪੂਰੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਵੱਲ ਕੋਈ ਗ਼ੌਰ ਨਹੀਂ ਕੀਤਾ ਤੇ ਯੂਨੀਅਨ ਵਲੋਂ ਜਲਦ ਹੀ ਜ਼ਿਲ•ੇ ਦੇ ਡਿਪਟੀ ਕਮਿਸ਼ਨਰਾਂ ਨੂੰ ਆਪਣੀਆਂ ਇਨ੍ਹਾਂ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤੇ ਜਾਣਗੇ ਤੇ ਜੇਕਰ ਫਿਰ ਵੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਲਦ ਹੀ ਕੋਈ ਪ੍ਰੋਗਰਾਮ ਉਲੀਕ ਕੇ ਵੱਡਾ ਸੰਘਰਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਮੁਹੱਲਾ ਕਲੀਨਿਕ ਦਾ ਉਦਘਾਟਨ ਅੱਜ ਅਗਲੀ ਖ਼ਬਰ ਜਥੇ. ਹੀਰਾ ਸਿੰਘ ਗਾਬੜੀਆ ਨੇ ਬੰਟੀ ਤੇ ਕੈਰੇ ਨੂੰ ਦਿੱਤੇ ਨਿਯੁਕਤੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।