15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਡੀ. ਏ. ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 28-03-2026
ਹੁਸ਼ਿਆਰਪੁਰ, 27 ਮਾਰਚ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਬੀ.ਸੀ.ਏ. ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਉਕਤ ਨਤੀਜੇ 'ਚ ਕੁਨਾਲ ਕੁਮਾਰ ਨੇ 9 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਸੰਸਥਾ 'ਚੋਂ ਪਹਿਲਾ ਸਥਾਨ, ਭਾਵਨਾ ਤੇ ਮਨੀਸ਼ਾ ਸੈਣੀ ਨੇ 8.88 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਸਰਾ ਅਤੇ ਆਇਨਾ ਨੇ 8.71 ਐੱਸ. ਜੀ. ਪੀ. ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ. ਐੱਮ. ਭੱਲਾ ਨੇ ਆਪਣੇ ਵਧਾਈ ਸੰਦੇਸ਼ 'ਚ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਜੀਵਨ ਦੇ ਹਰ ਖੇਤਰ 'ਚ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ | ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਅੱਖਾਂ ਦੀ ਮੁਫਤ ਜਾਂਚ ਤੇ ਆਪ੍ਰੇਸ਼ਨ ਕੈਂਪ ਭਲਕੇ ਅਗਲੀ ਖ਼ਬਰ ਰਿਆਤ ਬਾਹਰਾ ਪ੍ਰਫੈਸ਼ਨ ਯੂਨੀਵਰਸਿਟੀ ਵਲੋਂ ਸਰਪੰਚਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।