14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਵਿਧਾਇਕ ਜਿੰਪਾ ਨੇ ਪੰਜਾਬ ਤੇ ਹਿਮਾਚਲ ਦੀ ਹੱਦ 'ਤੇ ਵਸੂਲੇ ਜਾ ਰਹੇ ਟੋਲ ਟੈਕਸ ਸੰਬੰਧੀ ਜਿਤਾਇਆ ਇਤਰਾਜ਼ <br/>

ਅਜੀਤ ਡੈਸਕ 28-03-2026
ਹੁਸ਼ਿਆਰਪੁਰ, 27 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਹੱਦ 'ਤੇ ਸ਼ਰਧਾਲੂਆਂ ਅਤੇ ਆਮ ਲੋਕਾਂ ਤੋਂ ਵਸੂਲੀ ਜਾ ਰਹੀ ਮੋਟੀ ਪਰਚੀ ਫ਼ੀਸ (ਟੋਲ ਟੈਕਸ) ਦੇ ਮਾਮਲੇ ਸਬੰਧੀ ਹਲਕਾ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਖ਼ਤ ਇਤਰਾਜ਼ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਜਲਦ ਇਸ ਸਬੰਧੀ ਹਿਮਾਚਲ ਸਰਕਾਰ ਨਾਲ ਰਾਬਤਾ ਕਾਇਮ ਕਰਨਗੇ | ਜਿੰਪਾ ਨੇ ਕਿਹਾ ਕਿ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਇਕੋ ਪਰਿਵਾਰ ਦੇ ਹਿੱਸੇ ਹਨ | ਉਨ੍ਹਾਂ ਕਿਹਾ ਕਿ ਉਹ ਗੁਆਂਢੀ ਸੂਬਾ ਹੋਣ ਦੇ ਨਾਤੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਅਪੀਲ ਕਰਨਗੇ ਕਿ ਇਨ੍ਹਾਂ ਟੈਕਸਾਂ ਨੂੰ ਵਾਜਬ ਰੱਖਿਆ ਜਾਵੇ ਤਾਂ ਜੋ ਲੋਕਾਂ ਦੀ ਖੱਜਲ-ਖੁਆਰੀ ਬੰਦ ਹੋ ਸਕੇ | ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਉਹ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜਲਦ ਚਿੱਠੀ ਲਿਖਣਗੇ ਤੇ ਈ-ਮੇਲ ਭੇਜਣਗੇ | ਇਸ ਸਬੰਧੀ ਜਦੋਂ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ 'ਚ ਲੋਕ ਹਿਮਾਚਲ ਪ੍ਰਦੇਸ਼ 'ਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਂਦੇ ਹਨ, ਪ੍ਰੰਤੂ ਪਿਛਲੇ ਕੁੱਝ ਸਮੇਂ ਤੋਂ ਸਰਹੱਦ 'ਤੇ ਲਗਾਈ ਗਈ ਮੋਟੀ ਪਰਚੀ ਕਾਰਨ ਸ਼ਰਧਾਲੂਆਂ ਨੂੰ ਕਾਫੀ ਖੱਜਲ-ਖੁਆਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਹਿਮਾਚਲ ਦੇ ਲੋਕ ਵੀ ਪੰਜਾਬ 'ਚ ਵਪਾਰ ਲਈ ਆਉਂਦੇ ਹਨ, ਪਰ ਪੰਜਾਬ ਸਰਕਾਰ ਵਲੋਂ ਅਜਿਹੀ ਕੋਈ ਪਰਚੀ ਉਨ੍ਹਾਂ ਕੋਲੋਂ ਕਿਉਂ ਨਹੀਂ ਵਸੂਲੀ ਜਾਂਦੀ | ਉਨ੍ਹਾਂ ਕਿਹਾ ਕਿ ਇਹ ਵਸੂਲੀ ਨਾਜਾਇਜ਼ ਹੈ ਅਤੇ ਇਸ ਨਾਲ ਧਾਰਮਿਕ ਸੈਰ-ਸਪਾਟੇ 'ਤੇ ਮਾੜਾ ਅਸਰ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਉਕਤ ਟੋਲ ਟੈਕਸ ਨੂੰ ਤੁਰੰਤ ਬੰਦ ਕਰਵਾਇਆ ਜਾਵੇ |

ਪਿਛਲੀ ਖ਼ਬਰ ਪਾਰਟੀ ਦੀ ਮਜ਼ਬੂਤੀ ਲਈ ਪਿੰਡ-ਪਿੰਡ ਜਾ ਕੇ ਵਰਕਰਾਂ ਨੂੰ ਲਾਮਬੰਦ ਕਰਾਂਗੇ- ਰਾਠਾਂ ਅਗਲੀ ਖ਼ਬਰ ਸੁਆਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਵਿਖੇ 'ਕਮਿਊਨੀਕੇਸ਼ਨ ਤੇ ਸੌਫਟ ਸਕਿੱਲਜ਼ ਡਿਵੈਲਪਮੈਂਟ' ਵਿਸ਼ੇ 'ਤੇ ਵਰਕਸ਼ਾਪ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।