09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗਾਬੜੀਆ ਵਲੋਂ ਸੁਰਜੀਤ ਸਿੰਘ ਕੈਰੇ ਨੂੰ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਨਿਯੁਕਤ ਕਰਨ ਉਪਰੰਤ ਨਿਯੁਕਤੀ ਪੱਤਰ ਭੇਟ

ਅਜੀਤ ਡੈਸਕ 29-03-2026
ਦਸੂਹਾ, 28 ਮਾਰਚ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਬੀ.ਸੀ. ਵਿੰਗ ਹੀਰਾ ਸਿੰਘ ਗਾਬੜੀਆ ਵੱਲੋਂ ਸੁਰਜੀਤ ਸਿੰਘ ਕੈਰੇ ਨੂੰ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ ਨਿਯੁਕਤ ਕਰਨ ਉਪਰੰਤ ਉਨ੍ਹਾਂ ਨੂੰ ਨਿਯੁਕਤੀ ਪੱਤਰ ਭੇਟ ਕੀਤਾ ਗਿਆ | ਇਸ ਮੌਕੇ ਪਾਰਟੀ ਦੇ ਅਹਿਮ ਆਗੂ ਅਤੇ ਵਰਕਰ ਵੀ ਮੌਜੂਦ ਰਹੇ ਜਿਨ੍ਹਾਂ ਵਲੋਂ ਕੈਰੇ ਨੂੰ ਵਧਾਈਆਂ ਦਿੱਤੀਆਂ ਗਈਆਂ | ਹੀਰਾ ਸਿੰਘ ਗਾਬੜੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੁਰਜੀਤ ਸਿੰਘ ਕੈਰੇ ਪਾਰਟੀ ਦੇ ਵਫ਼ਾਦਾਰ ਤੇ ਮਿਹਨਤੀ ਸਿਪਾਹੀ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ | ਉਨ੍ਹਾਂ ਨੇ ਕਿਹਾ ਕਿ ਕੈਰੇ ਦੀ ਨਿਯੁਕਤੀ ਨਾਲ ਬੀ.ਸੀ ਵਿੰਗ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਸੁਰਜੀਤ ਸਿੰਘ ਕੈਰੇ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ 'ਤੇ ਜਿਹੜਾ ਭਰੋਸਾ ਜਤਾਇਆ ਗਿਆ ਹੈ, ਉਹ ਉਸ 'ਤੇ ਖਰਾ ਉੱਤਰਨ ਦੀ ਪੂਰੀ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਉਹ ਬੀ.ਸੀ. ਵਰਗ ਦੇ ਹੱਕਾਂ ਲਈ ਸੰਘਰਸ਼ ਕਰਨ ਦੇ ਨਾਲ-ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕੈਰੇ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਜੀ.ਟੀ.ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਸੀ.ਏ. ਸਮੈਸਟਰ ਤੀਜੇ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਡੀ. ਏ. ਵੀ. ਯੂਨੀਵਰਸਿਟੀ ਜਲੰਧਰ ਦੇ ਵਿਦਿਆਰਥੀਆਂ ਵਲੋਂ ਆਰ.ਆਰ.ਐਮ.ਆਰਟੀਜ਼ਮ ਥੈਰਾਪਿਊਟਿਕ ਸਕੂਲ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।