09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਜੀ.ਟੀ.ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਸੀ.ਏ. ਸਮੈਸਟਰ ਤੀਜੇ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 29-03-2026
ਦਸੂਹਾ, 28 ਮਾਰਚ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਦਸੰਬਰ 2025 ਦੇ ਨਤੀਜਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਸੀ.ਏ. ਸਮੈਸਟਰ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਬੀ.ਸੀ.ਏ. ਤੀਜੇ ਸਮੈਸਟਰ ਦੀ ਹਰਪ੍ਰੀਤ ਕੌਰ ਅਤੇ ਪਲਕਦੀਪ ਨੇ 9.08 ਨਤੀਜੇ ਨਾਲ ਜ਼ਿਲ੍ਹੇ ਵਿਚੋਂ ਸਮਾਨਾਂਤਰ ਪਹਿਲਾ ਸਥਾਨ ਤੇ ਕਾਲਜ ਵਿਚੋਂ ਵੀ ਪਹਿਲਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਨਿਹਾਰਿਕਾ ਨੇ 8.75 ਨਤੀਜੇ ਨਾਲ ਕਾਲਜ ਵਿਚੋਂ ਦੂਸਰਾ ਸਥਾਨ ਅਤੇ ਕੋਮਲ ਜੋਸ਼ੀ, ਪਰਵੀਨ ਕੌਰ ਅਤੇ ਸਿਮਰਨ ਨੇ 8.58 ਨਤੀਜੇ ਨਾਲ ਕਾਲਜ ਵਿਚੋਂ ਸਮਾਂਤਰ ਤੀਸਰਾ ਸਥਾਨ ਹਾਸਲ ਕੀਤਾ | ਵਿਦਿਆਰਥਣਾਂ ਦੀ ਇਸ ਸ਼ਾਨਦਾਰ ਸਫਲਤਾ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪ ਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਪਿ੍ੰਸੀਪਲ ਡਾ. ਵਰਿੰਦਰ ਕੌਰ, ਵਾਈਸ ਪਿ੍ੰਸੀਪਲ ਰਜਿੰਦਰ ਕੌਰ ਅਤੇ ਸਮੂਹ ਸਟਾਫ਼ ਨੇ ਸੰਬੰਧਿਤ ਵਿਭਾਗ ਦੇ ਅਧਿਆਪਕਾਂ, ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ 40 ਗ੍ਰਾਮ ਹੈਰੋਇਨ ਸਮੇਤ 3 ਕਾਬੂ ਅਗਲੀ ਖ਼ਬਰ ਗਾਬੜੀਆ ਵਲੋਂ ਸੁਰਜੀਤ ਸਿੰਘ ਕੈਰੇ ਨੂੰ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਨਿਯੁਕਤ ਕਰਨ ਉਪਰੰਤ ਨਿਯੁਕਤੀ ਪੱਤਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।