12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਵਿਰੋਧੀ ਧਿਰ ਦੀਆਂ ਝੂਠੀਆਂ ਅਫ਼ਵਾਹਾਂ 'ਚ ਨਾ ਆਉਣ ਲੋਕ-ਸ਼ਰਮਾ

ਅਜੀਤ ਡੈਸਕ 29-03-2026
ਹੁਸ਼ਿਆਰਪੁਰ, 28 ਮਾਰਚ (ਹਰਪ੍ਰੀਤ ਕੌਰ)-ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੀ ਗਈ ਕਮੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਜੰਗ ਕਾਰਨ ਪੈਦਾ ਹੋਏ ਤਣਾਅ ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਅਸਥਿਰਤਾ ਬਣੀ ਹੋਈ ਹੈ | ਅਜਿਹੇ ਵਿਚ ਵਿਰੋਧੀ ਧਿਰ ਵਲੋਂ ਲਗਾਤਾਰ ਝੂਠੀਆਂ ਅਫ਼ਵਾਹਾਂ ਫ਼ੈਲਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਨਿਪੁੰਨ ਸ਼ਰਮਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਪੈਟਰੋਲ, ਡੀਜ਼ਲ ਤੇ ਗੈਸ ਨੂੰ ਲੈ ਕੇ ਲੋਕਾਂ ਅੰਦਰ ਬੇਲੋੜਾ ਡਰ ਤੇ ਸਹਿਮ ਪੈਦਾ ਕੀਤਾ ਜਾ ਰਿਹਾ ਹੈ | ਆਮ ਲੋਕਾਂ ਨੂੰ ਇਹ ਭਰੋਸਾ ਦਵਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਕੀਮਤਾਂ ਬੇਕਾਬੂ ਹੋ ਜਾਣਗੀਆਂ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਸੰਤੁਲਿਤ ਤੇ ਪ੍ਰਭਾਵੀ ਤਰੀਕੇ ਨਾਲ ਮੌਜੂਦਾ ਸਥਿਤੀ ਨੂੰ ਸੰਭਾਲਿਆ ਹੈ | ਕੇਂਦਰ ਸਰਕਾਰ ਨੇ ਜਿਸ ਤਰਾਂ ਆਮ ਜਨਤਾ ਨੂੰ ਰਾਹਤ ਦੇਣ ਲਈ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਕੀਤੀ, ਉਸ ਤੋਂ ਇਹ ਸਪਸ਼ਟ ਹੋ ਗਿਆ ਕਿ ਸਰਕਾਰ ਲੋਕਹਿੱਤ ਵਿਚ ਪੂਰੀ ਤਰਾਂ ਸੰਵੇਦਨਸ਼ੀਲ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਰੋਧੀ ਧਿਰਾਂ ਦੁਆਰਾ ਫ਼ੈਲਾਈਆਂ ਜਾ ਰਹੀਆਂ ਅਫ਼ਵਾਹਾਂ ਵੱਲ ਧਿਆਨ ਨਾ ਦੇਣ ਅਤੇ ਸਰਕਾਰ ਦੀਆਂ ਨੀਤੀਆਂ 'ਤੇ ਵਿਸ਼ਵਾਸ ਕਾਇਮ ਰੱਖਣ |
ਪਿਛਲੀ ਖ਼ਬਰ ਮਿਊਾਸਪਲ ਪੈਨਸ਼ਨਰ ਐਸੋਸੀਏਸ਼ਨ ਦੀ ਨਵੀਂ ਚੋਣ ਹੋਈ ਅਗਲੀ ਖ਼ਬਰ ਚੌਹਾਨ ਵਲੋਂ ਸਾਈਕਲ 'ਤੇ ਦੁਨੀਆ ਘੁੰਮਣ ਨਿਕਲੀ ਯਮਨਾ ਦਾ ਹੁਸ਼ਿਆਰਪੁਰ ਵਿਖੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।