29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜੇ ਦਾ ਐਲਾਨ

ਅਜੀਤ ਡੈਸਕ 30-03-2026
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦਾ ਨਾਨ ਬੋਰਡ ਜਮਾਤਾਂ ਦਾ ਸਾਲਾਨਾ ਨਤੀਜਾ ਸਕੂਲ ਦੇ ਪਿ੍ੰ. ਰਾਜੇਸ਼ ਕੁਮਾਰ ਵੱਲੋਂ ਐਲਾਨਿਆ ਗਿਆ | ਇਸ ਦੌਰਾਨ ਜਮਾਤ 1 ਤੋਂ ਜਮਾਤ 4, 6 , 9 ਅਤੇ 11 ਵੀਂ ਜਮਾਤ ਤੇ ਨਾਨ ਮੈਡੀਕਲ, ਮੈਡੀਕਲ, ਕਾਮਰਸ ਅਤੇ ਆਰਟਸ ਗਰੁੱਪਾਂ ਦੇ ਨਤੀਜੇ ਐਲਾਨੇ ਗਏ | ਵੱਖ-ਵੱਖ ਜਮਾਤਾਂ ਦੇ ਪਹਿਲਾ, ਦੂਜੇ ਤੇ ਤੀਸਰੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕਿਤਾਬਾਂ, ਨੋਟ-ਬੁੱਕ ਅਤੇ ਲੱਖਣ ਸਮਗਰੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਪਿ੍ੰ. ਰਾਜੇਸ਼ ਕੁਮਾਰ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਅਗਲੇ ਸਾਲ ਅਤੇ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਕੇ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡੀ.ਏ.ਵੀ.ਸੀ.ਐਮ.ਸੀ. ਦੇ ਪ੍ਰਧਾਨ ਡਾ. ਅਨੂਪ ਕੁਮਾਰ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਵਿਦਿਆਰਥੀਆਂ ਤੇ ਸਕੂਲ ਦੀ ਭਲਾਈ ਲਈ ਮੈਨੇਜਿੰਗ ਕਮੇਟੀ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਲੋਕਾਂ ਵੱਲੋਂ ਮਾਈਨਿੰਗ ਵਾਲੇ ਟਿੱਪਰਾਂ ਨੂੰ ਰੋਕਣ ਲਈ ਲਗਾਇਆ ਧਰਨਾ ਦੂਸਰੇ ਦਿਨ ਜਾਰੀ ਅਗਲੀ ਖ਼ਬਰ ਜਨਤਕ ਆਵਾਜਾਈ ਦੇ ਸਾਧਨ ਮੁਫ਼ਤ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।