30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਵਿਸਾਖੀ ਦੇ ਪੁਰਬ ਦੀਆਂ ਤਿਆਰੀਆਂ ਜ਼ੋਰਾਂ 'ਤੇ- ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ

ਅਜੀਤ ਡੈਸਕ 30-03-2026
ਦਸੂਹਾ, 29 ਮਾਰਚ (ਭੁੱਲਰ)- ਛੇਵੀਂ ਪਾਤਸ਼ਾਹੀ ਮੀਰੀ ਪੀਰੀ ਦੇ ਮਾਲਕ ਬੰਦੀ ਛੋੜ ਸਤਿਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵਿਸਾਖੀ ਦਾ ਪੁਰਬ 14 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਨੇ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ | ਉਨ੍ਹਾਂ ਦੱਸਿਆ ਕਿ 12 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ 13 ਅਪ੍ਰੈਲ ਦੀ ਰਾਤ ਨੂੰ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਤੇ ਅਲੌਕਿਕ ਬਿਜਲਈ ਦੀਪ ਮਾਲਾ ਕੀਤੀ ਜਾਵੇਗੀ ਅਤੇ ਸਾਰੀ ਰਾਤ ਦੀਵਾਨ ਸਜਾਏ ਜਾਣਗੇ | 14 ਅਪ੍ਰੈਲ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਜਾਣਗੇ | ਜਿਸ ਵਿੱਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕਥਾ ਵਾਚਕ ਸ਼ਾਮਿਲ ਹੋਣਗੇ ਤੇ ਗੁਰਮਤਿ ਵਿਚਾਰਾਂ ਸਰਵਣ ਕਰਵਾਉਣਗੇ | ਉਨ੍ਹਾਂ ਦੱਸਿਆ ਕਿ 15 ਅਪ੍ਰੈਲ ਨੂੰ ਅੰਮਿ੍ਤ ਸੰਚਾਰ ਹੋਵੇਗਾ | ਜਿਸ ਦੌਰਾਨ ਪੰਜ ਪਿਆਰਿਆਂ ਵੱਲੋਂ ਅੰਮਿ੍ਤ ਦੀ ਦਾਤ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਤਾਰਾ ਸਿੰਘ ਸੱਲਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਰਵਿੰਦਰ ਸਿੰਘ ਚੱਕ ਤੇ ਹੋਰ ਅਹੁਦੇਦਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ ਉਹਨਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਤੇ ਰੰਗ ਰੋਗਨ ਕਰਵਾਉਣ ਤੋਂ ਇਲਾਵਾ ਹੋਰ ਤਿਆਰੀਆਂ ਜ਼ੋਰਾਂ ਸ਼ੋਰਾਂ 'ਤੇ ਚੱਲ ਰਹੀਆਂ ਹਨ | ਉਨਾਂ ਹੋਰ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਆਮਦ ਨੂੰ ਲੈ ਕੇ ਮੇਲੇ ਨੂੰ ਚਾਰ ਭਾਗਾਂ ਵਿੱਚ ਵੰਡ ਦਿੱਤਾ ਗਿਆ ਹੈ ਅਤੇ ਵੱਖ-ਵੱਖ ਸੁਸਾਇਟੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਜਾ ਚੁੱਕੀਆਂ ਹਨ | ਸੰਗਤਾਂ ਦੀ ਦੀਆਂ ਗੱਡੀਆਂ ਦੀ ਕਾਰ ਪਾਰਕਿੰਗ ਤੋਂ ਲੈ ਕੇ ਜੋੜਾ ਘਰ ਅਤੇ ਵੱਖ-ਵੱਖ ਲੰਗਰ ਲਗਾਉਣ ਸਬੰਧੀ ਵੀ ਵੱਖ-ਵੱਖ ਸੁਸਾਇਟੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਬਾਬਾ ਲਸ਼ਕਰ ਸਿੰਘ ਭੂਰੀ ਵਾਲੇ, ਪ੍ਰਚਾਰਕ ਭਾਈ ਕਲਿਆਣ ਸਿੰਘ, ਪ੍ਰਚਾਰਕ ਗਿਆਨੀ ਸਲਵਿੰਦਰ ਸਿੰਘ, ਪ੍ਰਚਾਰਕ ਗਿਆਨੀ ਸਰਤਾਜ ਸਿੰਘ ਬਸਰਾਵਾਂ, ਗੁਰ ਬਿਕਰਮ ਸਿੰਘ ਬਾਜਵਾ, ਅਮਨਦੀਪ ਸਿੰਘ ਮੂਨਕ, ਹਜੂਰੀ ਰਾਗੀ ਭਾਈ ਬਲਬੀਰ ਸਿੰਘ ਬੋਦਲ, ਹਜੂਰੀ ਰਾਗੀ ਮੰਗਲ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ ਚੱਕ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਬੀਰ ਬਾਦਲ ਦੀ ਚੱਬੇਵਾਲ ਰੈਲੀ ਪਾਰਟੀ ਲਈ ਮੀਲ ਪੱਥਰ ਸਿੱਧ ਹੋਵੇਗੀ-ਹਰਮਿੰਦਰ ਸੰਧੂ ਅਗਲੀ ਖ਼ਬਰ 2027 ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ 100 ਤੋਂ ਵੱਧ ਸੀਟਾਂ 'ਤੇ ਜਿੱਤੇਗੀ- ਸਿਸੋਦੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।