30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸੁਖਬੀਰ ਬਾਦਲ ਦੀ ਚੱਬੇਵਾਲ ਰੈਲੀ ਪਾਰਟੀ ਲਈ ਮੀਲ ਪੱਥਰ ਸਿੱਧ ਹੋਵੇਗੀ-ਹਰਮਿੰਦਰ ਸੰਧੂ

ਅਜੀਤ ਡੈਸਕ 30-03-2026
ਹੁਸ਼ਿਆਰਪੁਰ, 29 ਮਾਰਚ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ (ਬ) ਵੱਲੋਂ ਹਲਕਾ ਚੱਬੇਵਾਲ 'ਚ 3 ਅਪ੍ਰੈਲ ਨੂੰ ਸੰਧੂ ਫਾਰਮ ਮਹਿਨਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਜਿਸ ਨੰੂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ ਦੀਆਂ ਤਿਆਰੀਆਂ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਸੰਬੰਧੀ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ 'ਚ ਵੱਖ-ਵੱਖ ਪਿੰਡਾਂ ਸੀਣਾ, ਸਸੋਲੀ, ਹਾਰਟਾ, ਬੱਡਲਾ, ਬੱਡਲਾ ਖ਼ੁਰਦ, ਰਾਜਪੁਰ ਭਾਈਆਂ, ਕੁਕੱੜਾ,ਪੰਡੋਰੀ ਆਦਿ 'ਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਪਿੰਡ ਬੱਡਲਾ ਵਿਖੇ ਸੀਨੀਅਰ ਆਗੂ ਰਾਜ ਸਿੰਘ ਦੀ ਅਗਵਾਈ 'ਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਧੂ ਨੇ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਨਾ ਸਿਰਫ਼ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ ਬਲਕਿ ਉਹ ਰੈਲੀ 'ਚ ਸ਼ਮੂਲੀਅਤ ਕਰਨ ਲਈ ਵੀ ਤਿਆਰ ਬੈਠੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਸੰਬੰਧੀ ਜਾਣੂ ਕਰਵਾਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ 'ਚ ਰੈਲੀਆਂ ਕੀਤੀਆਂ ਜਾ ਰਹੀ ਹੈ, ਜਿਸਦੇ ਤਹਿਤ 3 ਅਪ੍ਰੈਲ ਨੂੰ ਹਲਕਾ ਚੱਬੇਵਾਲ 'ਚ ਰੈਲੀ ਹੋਵੇਗੀ ਅਤੇ ਰੈਲੀ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਹ ਰੈਲੀ ਹਲਕੇ ਦੀ ਰਾਜਸੀ ਦਿਸ਼ਾ ਬਦਲ ਦੇਵੇਗੀ | ਇਸ ਮੌਕੇ ਰਾਜ ਸਿੰਘ ਬੱਡਲਾ, ਕੌਮੀ ਮੀਤ ਪ੍ਰਧਾਨ ਨਿਰਮਲ ਸਿੰਘ ਭੀਲੋਵਾਲ, ਬੀ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਤਨਾਮ ਸਿੰਘ ਬੰਟੀ, ਬਿੰਦਰ ਸਿੰਘ, ਸਤਨਾਮ ਸਿੰਘ, ਗੁਰਬਖ਼ਸ਼ ਸਿੰਘ, ਹਰਭਜਨ ਸਿੰਘ, ਹਰਦੀਪ ਸਿੰਘ, ਰੇਸ਼ਮ ਸਿੰਘ, ਗੁਰਪ੍ਰੀਤ ਸਿੰਘ ਆਦਿ ਸਮੇਤ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ ਐਂਟਰੀ ਟੈਕਸ ਵਿਰੁੱਧ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਦਾ ਐਲਾਨ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਵਿਸਾਖੀ ਦੇ ਪੁਰਬ ਦੀਆਂ ਤਿਆਰੀਆਂ ਜ਼ੋਰਾਂ 'ਤੇ- ਮੈਨੇਜਰ ਸਰਬਜੀਤ ਸਿੰਘ ਟੇਰਕਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।