30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸਿਵਲ ਹਸਪਤਾਲ ਦਸੂਹਾ ਵਿਖੇ ਰੋਗੀ ਕਲਿਆਣ ਸੰਮਤੀ ਦੀ ਮੀਟਿੰਗ

ਅਜੀਤ ਡੈਸਕ 30-03-2026

ਦਸੂਹਾ, 29 ਮਾਰਚ (ਭੁੱਲਰ)- ਸਿਵਲ ਹਸਪਤਾਲ ਦਸੂਹਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਰੋਗੀ ਕਲਿਆਣ ਸੰਮਤੀ ਦੀ ਮੀਟਿੰਗ ਹੋਈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਨੇ ਦੱਸਿਆ ਕਿ ਰੋਗੀ ਕਲਿਆਣ ਸੰਮਤੀ ਵੱਲੋ ਜੋ ਪਿਛਲੇ ਸਾਲ ਕੁਆਟਰ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਜੋ ਫ਼ੈਸਲੇ ਲਏ ਗਏ ਸਨ | ਉਨ੍ਹਾਂ ਨੂੰ ਲੱਗ ਭਗ ਪੂਰਾ ਕਰ ਲਿਆ ਗਿਆ ਹੈ ਅਤੇ ਇਸ ਸਾਲ ਦੀ ਮੀਟਿੰਗ ਵਿਚ ਵੀ ਕੁੱਝ ਅਹਿਮ ਫ਼ੈਸਲੇ ਲਏ ਗਏ ਜਿਨ੍ਹਾਂ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ | ਇਸ ਦੇ ਨਾਲ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਸਿਵਲ ਹਸਪਤਾਲ ਦਸੂਹਾ ਵੱਖ ਵੱਖ ਵਾਰਡਾਂ, ਦਫ਼ਤਰਾਂ, ਐਮਰਜੰਸੀ, ਬਲੱਡ ਬੈਂਕ, ਨਸ਼ਾ ਸਡਾਉ ਕੇਂਦਰ, ਡਰੱਗ ਵੇਅਰ ਹਾਊਸ ਅਤੇ ਹਸਪਤਾਲ ਵਿਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ | ਇਸ ਮੌਕੇ ਡਾ. ਕਰਨਜੀਤ ਸਿੰਘ ਕਮੇਟੀ ਮੈਂਬਰ, ਡਾ. ਕੁਲਵਿੰਦਰ ਸਿੰਘ, ਸੀਨੀਅਰ ਮੈਡੀਕਲ ਲੈਬ ਟੈਕਨੀਸ਼ੀਅਨ ਡੈਨੀਅਲ, ਨਰਸਿੰਗ ਸਿਸਟਰ ਜਸਵਿੰਦਰ ਕੌਂਸਲਰ, ਅਮਰਪ੍ਰੀਤ ਸਿੰਘ ਨੂੰ ਖ਼ਾਲਸਾ ਵਾਈਸ ਪ੍ਰਧਾਨ ਨਗਰ ਕੌਂਸਲ ਦਸੂਹਾ, ਦੀਦਾਰ ਸਿੰਘ ਸ੍ਰੀ ਗੁਰੂ ਹਰਗੋਬਿੰਦ ਸਿੰਘ ਸੇਵਾ ਸੋਸਾਇਟੀ ਪ੍ਰਧਾਨ, ਮੈਂਬਰ ਹਾਜ਼ਰ ਹੋਏ |

ਪਿਛਲੀ ਖ਼ਬਰ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕਾਂ ਦੀ ਦਿਨੋ-ਦਿਨ ਵਿਗੜ ਰਹੀ ਹੈ ਹਾਲਤ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਲਿਖਤੀ ਝੂਠ ਬੋਲਿਆ- ਜਸਵੀਰ ਤਲਵਾੜਾ, ਮਹਾਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।