30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਐੱਮ. ਆਰ. ਪੀ. ਡੀ. ਸਰਕਾਰੀ ਕਾਲਜ 'ਚ ਕੰਟੀਨ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 30-03-2026
ਤਲਵਾੜਾ, 29 ਮਾਰਚ (ਮਹਿਤਾ)-ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਕਾਲਜ ਤਲਵਾੜਾ ਵਿਚ ਦੋ ਰੋਜ਼ਾ ਸਲਾਨਾ ਅਥਲੈਟਿਕ ਮੀਟ ਦੇ ਦੌਰਾਨ ਵਿਦਿਆਰਥੀਆਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਨਵੀਂ ਕੰਟੀਨ ਦੀ ਉਸਾਰੀ ਲਈ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਕਾਲਜ ਕੈਂਪਸ ਵਿਚ ਉਤਸ਼ਾਹਪੂਰਨ ਮਾਹੌਲ ਦੇ ਵਿਚਕਾਰ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਤੇ ਸਟਾਫ਼ ਵਲੋਂ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ | ਸਮਾਗਮ ਦੌਰਾਨ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨੌਜਵਾਨ ਪੀੜ੍ਹੀ ਦੇ ਸਰਵਪੱਖੀ ਵਿਕਾਸ ਲਈ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਉਣ ਵਾਲੇ ਸਮੇਂ ਵਿਚ ਹੋਰ ਵਿਕਾਸਾਤਮਿਕ ਕੰਮ ਵੀ ਕੀਤੇ ਜਾਣਗੇ | ਪਿ੍ੰਸੀਪਲ ਡਾ. ਰਾਜੀਵ ਖੋਸਲਾ ਨੇ ਵਿਧਾਇਕ ਦਾ ਤਹਿ ਦਿਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ | ਇਸ ਮੌਕੇ ਪ੍ਰੋ. ਸੀਮਾ ਜੱਸਲ, ਪ੍ਰੋ. ਦਰਪਣ ਚੌਧਰੀ, ਕਾਲਜ ਰਜਿਸਟਰਾਰ ਪ੍ਰੋ. ਅਜੈ ਕੁਮਾਰ ਅਰਸ਼, ਪ੍ਰੋ. ਜਸਵੰਤ ਸਿੰਘ ਸਮੇਤ ਸਮੂਹ ਅਧਿਆਪਕ ਵਰਗ ਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵਲੋਂ ਮੁਹੱਲਾ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਭੰਗੜਾ ਕੋਚ ਬਲਵਿੰਦਰ ਗੁਰੂ ਦਾ ਮੋਟਰਸਾਈਕਲ ਦਿਨ-ਦਿਹਾੜੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।