ਦਸੂਹਾ, 29 ਮਾਰਚ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਐਡਵੋਕੇਟ ਪਰਮਬੀਰ ਸਿੰਘ ਪੰਜਾਬ ਪ੍ਰਧਾਨ ਆਰ ਟੀ ਆਈ ਵਿੰਗ ਵੱਲੋਂ ਐਡਵੋਕੇਟ ਸੂਰਜ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਐਲਾਨਿਆ ਗਿਆ ਜੋ ਕੇ ਹੁਸ਼ਿਆਰਪੁਰ ਜ਼ਿਲੇ੍ਹ ਲਈ ਮਾਣ ਵਾਲੀ ਗੱਲ ਹੈ | ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾ, ਇਟਲੀ ਤੋਂ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਭੁੰਗਰਨੀ, ਹਰਦੀਪ ਸਿੰਘ ਬੋਦਲ ਜਨਰਲ ਸਕੱਤਰ ਇਟਲੀ, ਲਖਵਿੰਦਰ ਸਿੰਘ ਜਨਰਲ ਸਕੱਤਰ ਇਟਲੀ, ਸੁਖਜਿੰਦਰ ਸਿੰਘ ਕਾਲਰੂ ਪ੍ਰਧਾਨ ਯੂਥ ਅਕਾਲੀ ਦਲ ਇਟਲੀ ਅਤੇ ਜਗਜੀਤ ਸਿੰਘ ਈਸੇਵਾਲ ਨੇ ਦੱਸਿਆ ਕਿ ਨੌਜਵਾਨ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣ ਨਾਲ ਵਿਦੇਸ਼ਾਂ ਵਿਚ ਵੀ ਅਕਾਲੀ ਦਲ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਸਮੂਹ ਅਕਾਲੀ ਦਲ ਇਟਲੀ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਇਸ ਪਾਰਟੀ ਪ੍ਰਤੀ ਅਗਾਂਹ ਵਧੂ ਸੋਚ ਦੀ ਸਰਾਹਨਾ ਕਰਦਾ ਹੈ | ਇਸ ਨਿਯੁਕਤੀ ਲਈ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ, ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਚੱਬੇਵਾਲ, ਸਰਦਾਰ ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲਾ ਪ੍ਰਧਾਨ ਸ਼ਹਿਰੀ ਤੇ ਸੂਬਾ ਮੀਟ ਪ੍ਰਧਾਨ, ਸੰਜੀਵ ਤਲਵਾਰ ਹਲਕਾ ਇੰਚਾਰਜ ਹੁਸ਼ਿਆਰਪੁਰ, ਲਖਵਿੰਦਰ ਸਿੰਘ ਲੱਕੀ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਇੰਜੀਨੀਅਰ ਭੁਪਿੰਦਰ ਸਿੰਘ ਮਹਿੰਦੀਪੁਰ ਜਨਰਲ ਸਕੱਤਰ ਬੀ ਸੀ ਵਿੰਗ ਪੰਜਾਬ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹਨ |