18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪੈਨਸ਼ਨਰਜ਼ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ ਹੋਈ

ਅਜੀਤ ਡੈਸਕ 31-03-2026
ਮੁਕੇਰੀਆਂ, 30 ਮਾਰਚ (ਰਾਮਗੜ੍ਹੀਆ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ ਮੌਨਸਰ ਮੰਦਰ ਹਾਲ ਮੁਕੇਰੀਆਂ ਵਿਖੇ ਪ੍ਰਧਾਨ ਰਾਮ ਦਿੱਤਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰਾਮ ਦਿੱਤਾ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਤੋਂ ਸਰਕਾਰ ਲਗਾਤਾਰ ਨਾਂਹ ਪੱਖੀ ਵਤੀਰਾ ਅਪਣਾ ਰਹੀ ਹੈ | ਇਸ ਮੌਕੇ ਜਨਰਲ ਸਕੱਤਰ ਪਿ੍ੰ. ਦਲਜੀਤ ਸਿੰਘ, ਪਿ੍ੰ. ਬਚਿੱਤਰ ਸਿੰਘ, ਪਿੰ੍ਰ. ਸੋਹਨ ਲਾਲ, ਇੰਸ. ਜੋਗਿੰਦਰ ਸਿੰਘ, ਐਸ.ਡੀ.ਓ. ਨਿਰਮਲ ਚੰਦ ਨੇ ਕਿਹਾ ਕਿ ਸਰਕਾਰ ਡੀ.ਏ. ਦੇਣ ਤੋਂ ਲਗਾਤਾਰ ਟਾਲ ਮਟੋਲ ਕਰ ਰਹੀ ਹੈ | ਡੀ.ਏ. ਦਾ ਏਰੀਅਰ ਵੀ ਦੇਣ ਤੋਂ ਮੁੱਕਰ ਰਹੀ ਹੈ | ਉਨ੍ਹਾਂ ਕਿਹਾ ਡੀ.ਏ. ਆਈ.ਏ.ਐੱਸ., ਪੀ.ਸੀ.ਐੱਸ. ਅਤੇ ਆਈ.ਪੀ.ਐੱਸ. ਨਾਲ ਜੋੜਿਆ ਜਾਵੇ | ਇਸ ਮੌਕੇ ਕ੍ਰਿਸ਼ਨ ਕੁਮਾਰ ਜੱਸਲ, ਤਿਲਕ ਰਾਜ ਭਾਟੀਆ, ਐੱਸ.ਡੀ.ਓ. ਵਿਜੇ ਸਿੰਘ, ਸੁਖਦੇਵ ਸ਼ਰਮਾ ਨੇ ਵੀ ਸਰਕਾਰ ਦੀ ਨਿਖੇਧੀ ਕੀਤੀ | ਇਸ ਮੌਕੇ ਕੈਸ਼ੀਅਰ ਬਲਵੀਰ ਸਿੰਘ, ਕਰਮਜੀਤ ਸਿੰਘ, ਐਕਸੀਅਨ ਜਗੀਰ ਸਿੰਘ, ਗੁਰਬਚਨ ਸਿੰਘ, ਰਵਿੰਦਰ ਸਿੰਘ, ਸਵਰਨ ਸਿੰਘ, ਨਿਰਮਲ ਸਿੰਘ, ਜੋਗਿੰਦਰ ਲਾਲ, ਸੀਤ ਰਾਮ, ਸੁਖਦੇਵ ਤੇ ਤਿਲਕ ਰਾਜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਸੁਸਾਇਟੀ ਵਲੋਂ ਸੈਮੀਨਾਰ ਅਗਲੀ ਖ਼ਬਰ ਰਸੂਲਪੁਰ ਵਲੋਂ ਜ਼ਿਲ੍ਹਾ ਜਥੇਬੰਦੀ ਦੇ ਨਵ-ਨਿਯੁਕਤ ਅਹੁਦੇਦਾਰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।