18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਸੁਸਾਇਟੀ ਵਲੋਂ ਸੈਮੀਨਾਰ

ਅਜੀਤ ਡੈਸਕ 31-03-2026
ਹੁਸ਼ਿਆਰਪੁਰ, 30 ਮਾਰਚ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਨਸ਼ਾ ਮੁਕਤੀ ਮੁਕਤੀ ਤੇ ਮੁੜ ਵਸੇਬਾ ਸੁਸਾਇਟੀ ਵਲੋਂ ਫ਼ੂਡ ਕਰਾਫ਼ਟ ਇੰਸਟੀਟਿਊਟ ਰਾਮ ਕਲੋਨੀ ਕੈਂਪ ਵਿਖੇ ਪਿ੍ੰਸੀਪਲ ਏ. ਜਗਨ ਨਾਥਨ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਨੇ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਮੈਡੀਕਲ ਅਫ਼ਸਰ ਡਾ. ਜਸਲੀਨ ਕੌਰ ਨੇ ਨੌਜਵਾਨਾਂ ਨੂੰ ਨਸ਼ਾਖੋਰੀ ਤੋਂ ਗੁਰੇਜ਼ ਕਰਨ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਜਿਸ ਦਾ ਨੌਜਵਾਨ ਜਾਗਰੂਕ ਹੋਵੇਗਾ ਤਾਂ ਹੀ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਜਨਤਕ ਕਾਉਸਲਿੰਗ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਭਾਰਤ ਸਰਕਾਰ ਵਲੋਂ ਇੱਕ ਟੈਲੀ ਮਾਨਸ ਐਪ ਅਤੇ ਹੈਲਪ ਲਾਈਨ 14416 'ਤੇ ਕਾਲ ਕਰਕੇ ਕਾਉਸਲਿੰਗ ਲਈ ਜਾਂਦਾ ਹੈ | ਕਾਉਂਸਲਰ ਪ੍ਰਸ਼ਾਂਤ ਆਦੀਆ ਨੇ ਨਸ਼ਾਖ਼ੋਰੀ ਦੇ ਮਾੜੇ ਪ੍ਰਭਾਵਾਂ, ਕਾਰਨ ਤੇ ਇਸ ਤੋਂ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਤਹਿਰੀਨ ਬਸਰਾ ਨੇ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਦੀਆਂ ਗਤੀਵਿਧੀਆ ਬਾਰੇ ਜਾਣਕਾਰੀ ਦਿੱਤੀ | ਅਮਨਦੀਪ ਤਿਵਾੜੀ ਨੇ ਸਿੱਖਿਆਰਥੀਆਂ ਨੂੰ ਨਸ਼ਾਮੁਕਤ ਰਹਿਣ ਦੀ ਸਹੁੰ ਚੁਕਾਈ | ਇਸ ਮੌਕੇ ਸੁਨੀਲ ਕੁਮਾਰ, ਗਗਦੀਪ ਸਿੰਘ, ਮੰਜੂ ਸਰੋਹਾ, ਸੌਰਵ ਕੁਮਾਰ ਆਦਿ ਹਾਜ਼ਿਰ ਸਨ |
ਪਿਛਲੀ ਖ਼ਬਰ ਅਕਾਲੀਆਂ ਨਾਲ ਕੋਈ ਸਮਝੌਤਾ ਨਹੀਂ, ਭਾਜਪਾ ਆਪਣੇ ਬਲਬੂਤੇ 'ਤੇ ਲੜੇਗੀ ਚੋਣਾਂ-ਅਸ਼ਵਨੀ ਕੁਮਾਰ ਸ਼ਰਮਾ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।