18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਏ. ਡੀ. ਸੀ. ਵਲੋਂ ਵਿਕਾਸ ਕੰਮਾਂ ਦੀ ਸਮੀਖਿਆ ਸਬੰਧੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ

ਅਜੀਤ ਡੈਸਕ 31-03-2026
ਹੁਸ਼ਿਆਰਪੁਰ, 30 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਸਾਰੇ ਯੋਗ ਵਿਅਕਤੀਆਂ ਤੱਕ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ 'ਤੇ ਜ਼ੋਰ ਦਿੱਤਾ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨੇ ਵਿਭਾਗਾਂ ਮੁਖੀਆਂ ਤੋਂ ਉਨ੍ਹਾਂ ਦੇ ਕੰਮਕਾਜ ਦੀ ਜਾਣਕਾਰੀ ਵੀ ਹਾਸਲ ਕੀਤੀ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਇਸ ਦੌਰਾਨ ਐਨ ਕਾਰਡ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਸਾਰੇ ਵਿਭਾਗ ਇੱਕਜੁੱਟਤਾ ਨਾਲ ਕੰਮ ਕਰਨ ਤਾਂ ਜੋ ਸਮਾਜ ਵਿਚ ਫੈਲੇ ਇਸ ਜ਼ਾਹਿਰ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ | ਇਸ ਦੌਰਾਨ ਜ਼ਿਲ੍ਹਾ ਪੁਲਿਸ ਵਲੋਂ ਡੀ.ਐੱਸ.ਪੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਫਰਵਰੀ ਮਹੀਨੇ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ 111 ਐੱਫ.ਆਈ.ਆਰ. ਦਰਜ ਕੀਤੀ ਗਈ ਅਤੇ 121 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਤੋਂ ਇਲਾਵਾ 16,90,400 ਰੁਪਏ ਦੀ ਪ੍ਰਾਪਰਟੀ ਸੀਜ਼ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਜਾਗਰੂਕਤਾ ਸਬੰਧੀ 95 ਸੈਮੀਨਾਰ ਲਗਾਏ ਗਏ | ਵਧੀਕ ਡਿਪਟੀ ਕਮਿਸ਼ਨਰ ਨੇ ਸਕੂਲ ਸਿੱਖਿਆ ਵਿਭਾਗ, ਸਿਹਤ, ਡਰੱਗ ਕੰਟਰੋਲ, ਆਬਕਾਰੀ ਤੇ ਕਰ, ਪੁਲਿਸ ਵਿਭਾਗ ਤੋਂ ਇਲਾਵਾ ਹੋਰ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੱਧਰ 'ਤੇ ਨਸ਼ਿਆਂ ਨੂੰ ਰੋਕਣ ਸਬੰਧੀ ਹਰ ਜ਼ਰੂਰੀ ਕਾਰਵਾਈ ਅਮਲ ਵਿਚ ਲਿਆਉਣ | ਇਸ ਦੌਰਾਨ ਟਰਾਂਸਪੋਰਟ ਵਿਭਾਗ ਵਲੋਂ ਦੱਸਿਆ ਗਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਫਰਵਰੀ ਮਹੀਨੇ ਵਿਚ 83 ਸਕੂਲ ਵਾਹਨ ਚੈੱਕ ਕੀਤੇ ਗਏ ਅਤੇ 4 ਚਲਾਨ ਕੱਟੇ ਗਏ | ਇਸੇ ਤਰ੍ਹਾਂ ਪੁਲਿਸ ਵਿਭਾਗ ਵਲੋਂ ਇਨਫੋਰਸਮੈਂਟ ਡਰਾਈਵ ਤਹਿਤ ਫਰਵਰੀ ਮਹੀਨੇ ਵਿਚ 5797 ਚਲਾਨ ਕੱਟੇ ਗਏ ਇਸ ਵਿਚ 633 ਚਲਾਨ ਮੌਕੇ 'ਤੇ ਕੱਟ ਕੇ 4,30,000 ਰੁਪਏ ਜੁਰਮਾਨਾ ਵਸੂਲਿਆ ਗਿਆ | ਇਸ ਉਪਰੰਤ ਉਨ੍ਹਾਂ ਨੇ ਜੀ.ਐੱਸ.ਟੀ., ਐਕਸਾਈਜ਼, ਜ਼ਿਲ੍ਹਾ ਇਨਵਾਇਰਨਮੈਂਟ ਕਮੇਟੀ, ਯੂ.ਈ.ਆਈ.ਪੀ, ਸਵੱਛ ਭਾਰਤ ਮੁਹਿੰਮ ਅਰਬਨ, ਠੋਸ ਅਤੇ ਤਰਲ ਕਚਰਾ ਪ੍ਰਬੰਧਨ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਦੇ ਕੰਮਾਂ ਦੀ ਵੀ ਸਮੀਖਿਆ ਕੀਤੀ | ਇਸ ਮੌਕੇ ਐੱਸ.ਡੀ.ਐੱਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ, ਐੱਸ.ਡੀ.ਐੱਮ. ਮੁਕੇਰੀਆਂ ਜਿਓਤੀਸਨਾ, ਐੱਸ.ਡੀ.ਐੱਮ. ਟਾਂਡਾ ਲਵਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਗੁਰਪ੍ਰੀਤ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਲਾਲਾ ਭੀਮ ਸੇਨ ਸ਼ਰਮਾ ਦੀ ਯਾਦ 'ਚ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਅਕਾਲੀਆਂ ਨਾਲ ਕੋਈ ਸਮਝੌਤਾ ਨਹੀਂ, ਭਾਜਪਾ ਆਪਣੇ ਬਲਬੂਤੇ 'ਤੇ ਲੜੇਗੀ ਚੋਣਾਂ-ਅਸ਼ਵਨੀ ਕੁਮਾਰ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।