18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪਿੰਡ ਬੋਦਲ ਵਿਖੇ ਬਾਬਾ ਭੂਰੇ ਵਾਲੇ ਨੂੰ ਸਮਰਪਿਤ 39ਵਾਂ ਸਾਲਾਨਾ ਸਮਾਗਮ

ਅਜੀਤ ਡੈਸਕ 31-03-2026
ਦਸੂਹਾ, 30 ਮਾਰਚ (ਭੁੱਲਰ)- ਪਿੰਡ ਬੋਦਲ ਵਿਖੇ ਬਾਬਾ ਭੂਰੇ ਵਾਲੇ ਤੇ ਬਾਬਾ ਰੱਛਿਆਧਾਰੀ ਨੂੰ ਸਮਰਪਿਤ ਮੁੱਖ ਸੇਵਾਦਾਰ ਮੋਹਣ ਸਿੰਘ ਭੁੱਲਰ ਦੀ ਅਗਵਾਈ ਹੇਠ ਸਲਾਨਾ 39ਵਾਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਖੁੱਲੇ੍ਹ ਪੰਡਾਲ ਵਿਚ ਦੀਵਾਨ ਸਜਾਏ ਗਏ | ਇਸ ਮੌਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਕਥਾ ਵਾਚਕ ਗਿਆਨੀ ਸਰਤਾਜ ਸਿੰਘ ਬਸਰਾਵਾਂ, ਕੀਰਤਨੀਏ ਭਾਈ ਸਤਪਾਲ ਸਿੰਘ ਜੀਆ ਸਹੋਤਾ, ਹਜੂਰੀ ਰਾਗੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਭਾਈ ਜਸਵਿੰਦਰ ਸਿੰਘ ਆਦਿ ਦੇ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਬਾਬਾ ਭੂਰੇ ਵਾਲੇ ਤੇ ਬਾਬਾ ਰੱਛਿਆਧਾਰੀ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ ਅਤੇ ਸੰਗਤਾਂ ਨੂੰ ਉਨ੍ਹਾਂ ਦੀ ਸਲਾਨਾ ਸਮਾਗਮ ਸਬੰਧੀ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਮੁੱਖ ਸੇਵਾਦਾਰ ਮੋਹਨ ਸਿੰਘ ਭੁੱਲਰ ਵੱਲੋਂ ਆਈਆਂ ਹੋਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਸਿਰੋਪਾਉ ਭੇਟ ਕੀਤੇ ਗਏ | ਇਸ ਮੌਕੇ ਸਾਧੂ ਸਿੰਘ ਬੋਦਲ, ਜਸਕੋਮਲ ਸਿੰਘ ਕੈਨੇਡਾ, ਚਰਨਜੀਤ ਸਿੰਘ ਚੰਨੀ, ਸੁਰਜੀਤ ਸਿੰਘ ਹੁਸ਼ਿਆਰਪੁਰ, ਜਸਵਿੰਦਰ ਸਿੰਘ ਭੁੱਲਰ, ਹਰਸਿਮਰਨ ਸਿੰਘ ਹੀਰਾ, ਸੂਬੇਦਾਰ ਜਗੀਰ ਸਿੰਘ ਕਲੋਆ, ਸੁਖਬੀਰ ਸਿੰਘ ਭੋਗਪੁਰ, ਕੁਲਬੀਰ ਸਿੰਘ ਭੁੱਲਰ, ਦਲਬੀਰ ਸਿੰਘ ਭੁੱਲਰ, ਮਨਦੀਪ ਸਿੰਘ ਸਹਾਪੁਰ, ਹਰਵੀਰ ਸਿੰਘ ਭੁੱਲਰ, ਪਲਵਿੰਦਰ ਕੌਰ, ਅੰਮਿ੍ਤ ਕੌਰ, ਨਿਰਮਲਜੀਤ ਕੌਰ ਭੁੱਲਰ, ਅਮਰਜੀਤ ਕੌਰ, ਅੰਮਿ੍ਤਜੀਤ ਕੌਰ, ਬਲਜਿੰਦਰ ਕੌਰ, ਮਨੀਤਪਾਲ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸੇਵਾ ਮੁਕਤੀ 'ਤੇ ਵਿਸ਼ੇਸ਼:- ਮਾ: ਅਨੁਪਮ ਕੁਮਾਰ ਸ਼ਰਮਾ ਅਗਲੀ ਖ਼ਬਰ ਲਾਲਾ ਭੀਮ ਸੇਨ ਸ਼ਰਮਾ ਦੀ ਯਾਦ 'ਚ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।