18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਟਾਂਡਾ ਵਿਖੇ ਕਾਨਫ਼ਰੰਸ ਅੱਜ

ਅਜੀਤ ਡੈਸਕ 31-03-2026
ਟਾਂਡਾ ਉੜਮੁੜ, 30 ਮਾਰਚ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ 31 ਮਾਰਚ ਨੂੰ ਟਾਂਡਾ ਵਿਖੇ ਹੋਣੀ ਵਾਲੀ ਵਿਸ਼ਾਲ ਕਾਨਫ਼ਰੰਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਅਦ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਮਨਜੀਤ ਸਿੰਘ ਦਸੂਹਾ ਨੇ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਅਵਤਾਰ ਸਿੰਘ ਜੌਹਲ ਜਨਰਲ ਸਕੱਤਰ, ਹਰਬੰਸ ਸਿੰਘ ਮੰਝਪੁਰ, ਕੁਲਵਿੰਦਰ ਸਿੰਘ ਝੰਡਾ, ਜਰਨੈਲ ਸਿੰਘ ਗੜਦੀਵਾਲਾ, ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਤੇ ਸੀਨੀਅਰ ਪਾਰਟੀ ਆਗੂ ਸੁਖਵਿੰਦਰ ਸਿੰਘ ਮੂਨਕ, ਨਿਰਮਲ ਸਿੰਘ ਮੁਕੇਰੀਆਂ ਤਰਸੇਮ ਸਿੰਘ ਜੱਸੋਵਾਲ, ਕੈਪਟਨ ਸੁਰਿੰਦਰ ਸਿੰਘ, ਕਿਰਪਾਲ ਸਿੰਘ ਜਾਜਾ ਵੀ ਹਾਜ਼ਰ ਸਨ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ 31 ਮਾਰਚ ਨੂੰ ਹੋਣ ਵਾਲੀ ਵਿਸ਼ਾਲ ਕਾਨਫ਼ਰੰਸ ਬੇਮਿਸਾਲ ਹੋਵੇਗੀ | ਦਸੂਹਾ ਨੇ ਦੱਸਿਆ ਕਿ ਇਸ ਵਿਸ਼ਾਲ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਤੇ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ ਤੇ ਪਹੁੰਚ ਕੇ ਪਾਰਟੀ ਦੀਆਂ ਨੀਤੀਆਂ ਤੋਂ ਪਾਰਟੀ ਆਗੂਆਂ, ਵਰਕਰਾਂ ਨੂੰ ਜਾਣੂ ਕਰਵਾਉਣਗੇ | ਦਸੂਹਾ ਨੇ ਕਿਹਾ ਕਿ 31 ਮਾਰਚ ਦੀ ਵਿਸ਼ਾਲ ਕਾਨਫ਼ਰੰਸ ਸਬੰਧੀ ਵਰਕਰਾਂ ਤੇ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਇਹ ਕਾਨਫ਼ਰੰਸ ਰਿਕਾਰਡ ਤੋੜੇ ਹੋਵੇਗੀ |
ਪਿਛਲੀ ਖ਼ਬਰ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਸੰਬੰਧੀ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਦੇਹਰੀਵਾਲ ਦੇ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਆਬੂਧਾਬੀ 'ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।