18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਸੰਬੰਧੀ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ

ਅਜੀਤ ਡੈਸਕ 31-03-2026
ਹੁਸ਼ਿਆਰਪੁਰ, 30 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਸਹਾਇਕ ਡਿਪਟੀ ਕਮਿਸ਼ਨਰ (ਡੀ) ਨਿਕਾਸ ਕੁਮਾਰ ਦੀ ਪ੍ਰਧਾਨਗੀ ਵਿੱਚ ਮਿੰਨੀ ਸਕੱਤਰੇਤ ਵਿਖੇ ਹੋਈ | ਮੀਟਿੰਗ 'ਚ ਸਿਵਲ ਸਰਜਨ ਡਾ. ਮਨਦੀਪ ਕਮਲ ਵੀ ਸ਼ਾਮਿਲ ਹੋਏ | ਇਸ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਸਕੀਮਾਂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਸਮੀਖਿਆ ਕੀਤੀ ਗਈ | ਸਿਵਲ ਸਰਜਨ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਦੇ ਤਹਿਤ ਬਹੁਤ ਸਾਰੇ ਲੋਕਾਂ ਦੇ ਹੈਲਥ ਕਾਰਡ ਬਣ ਚੁੱਕੇ ਹਨ ਅਤੇ ਜਲਦੀ ਹੀ ਮਿੱਥੇ ਹੋਏ ਟੀਚੇ ਨੂੰ ਪੂਰਾ ਕਰ ਲਿਆ ਜਾਵੇਗਾ ਜਿਸ ਅਧੀਨ ਹਰੇਕ ਪਰਿਵਾਰ ਦਾ 10 ਲੱਖ ਤੱਕ ਦਾ ਮੁਫ਼ਤ ਇਲਾਜ ਕੀਤਾ ਜਾਣਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਸੰਸਥਾਵਾਂ ਨੂੰ ਸੌ ਫ਼ੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਅਤੇ ਟੀਕਾਕਰਨ ਦਾ ਸਾਰਾ ਰਿਕਾਰਡ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਗਏ | ਪਰਿਵਾਰ ਨਿਯੋਜਨ ਅਤੇ ਮਾਂ ਤੇ ਬਾਲ ਸਿਹਤ ਸੇਵਾਵਾਂ, ਗਰਭਵਤੀ ਮਾਵਾਂ ਦਾ ਮਹੀਨਾਵਾਰ ਚੈਕਅਪ ਯਕੀਨੀ ਬਣਾਉਣ ਤੇ ਹਾਈ-ਰਿਸਕ ਕੇਸਾਂ ਦਾ ਮਾਹਿਰ ਡਾਕਟਰਾਂ ਵੱਲੋਂ ਹਰੇਕ ਮਹੀਨੇ ਦੀ 9 ਅਤੇ 23 ਤਰੀਕ ਨੂੰ ਚੈਕਅਪ ਕਰਵਾਉਣ 'ਤੇ ਜ਼ੋਰ ਦਿੱਤਾ ਗਿਆ | ਅÏਰਤਾਂ ਦੇ ਸਰਵਾਈਕਲ ਕੈਂਸਰ ਨੂੰ ਖ਼ਤਮ ਕਰਨ ਲਈ ਐਚ.ਪੀ.ਵੀ ਵੈਕਸੀਨੇਸ਼ਨ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ | ਜਿਸ ਦੇ ਤਹਿਤ 14 ਸਾਲ ਤੱਕ ਦੀਆਂ ਬੱਚੀਆਂ ਦਾ ਟੀਕਾਕਰਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਰਵਾਈਕਲ ਕੈਂਸਰ ਖ਼ਤਮ ਕਰਨ ਲਈ 2030 ਤੱਕ ਦਾ ਟੀਚਾ ਰੱਖਿਆ ਗਿਆ ਹੈ | ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਅÏਰਤਾਂ ਦਾ ਚੈੱਕਅਪ, ਦਵਾਈਆਂ ਦੀ ਪੂਰਤੀ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕਰਨ ਲਈ ਆਦੇਸ਼ ਦਿੱਤੇ ਗਏ | ਮੀਟਿੰਗ ਦੌਰਾਨ ਲੋਕਾਂ ਨੂੰ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਖਾਸ ਕਰਕੇ ਡੇਂਗੂ ਤੇ ਮਲੇਰੀਏ ਤੋਂ ਬਚਾਅ ਸਬੰਧੀ ਜਾਗਰੂਕ ਕਰਨ, ਟੀਬੀ ਕੰਟਰੋਲ ਪ੍ਰੋਗਰਾਮ, ਲੈਪਰੋਸੀ ਕੰਟਰੋਲ ਪ੍ਰੋਗਰਾਮ, ਤੰਬਾਕੂ ਕੰਟਰੋਲ ਪ੍ਰੋਗਰਾਮ, ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਆਦਿ ਦੀ ਵੀ ਸਮੀਖਿਆ ਕੀਤੀ ਗਈ |
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਹਿਤਕਾਰੀ ਸਭਾ ਦੇ ਆਗੂਆਂ ਵਲੋਂ 2 ਅਪ੍ਰੈਲ ਨੂੰ ਭੰਗਾਲਾ ਬਿਜਲੀ ਦਫ਼ਤਰ ਸਾਹਮਣੇ ਦਿੱਤੇ ਜਾ ਰਹੇ ਧਰਨੇ ਸਬ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਟਾਂਡਾ ਵਿਖੇ ਕਾਨਫ਼ਰੰਸ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।