18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਵਿਕਟੋਰਿਆ ਇੰਟਰਨੈਸ਼ਨਲ ਸਕੂਲ 'ਚ ਜਾਣ-ਪਹਿਚਾਣ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 31-03-2026
ਅੱਡਾ ਸਰਾਂ, 30 ਮਾਰਚ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰਿਆ ਇੰਟਰਨੈਸ਼ਨਲ ਸਕੂਲ ਵਿਚ ਨਰਸਰੀ, ਐੱਲ.ਕੇ.ਜੀ. ਤੇ ਯੂ.ਕੇ.ਜੀ. ਕਲਾਸਾਂ ਦੇ ਮਾਪਿਆਂ ਲਈ ਇਕ 'ਮਾਪੇ ਅਭਿਮੁਖਤਾ' ਜਾਣ ਪਹਿਚਾਣ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਜੀ.ਐੱਸ. ਮੁਲਤਾਨੀ, ਨੀਰੂ ਮੁਲਤਾਨੀ ਅਤੇ ਪਿ੍ੰਸੀਪਲ ਪੂਜਾ ਪਟਿਆਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਕੋਆਰਡੀਨੇਟਰ ਸੁਜਾਤਾ ਛਾਬੜਾ ਦੇ ਸਵਾਗਤੀ ਸੰਬੋਧਨ ਨਾਲ ਹੋਈ | ਇਸ ਤੋਂ ਬਾਅਦ ਪਿ੍ੰਸੀਪਲ ਪੂਜਾ ਪਟਿਆਲ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਬੱਚਿਆਂ ਦੇ ਸ਼ੁਰੂਆਤੀ ਸਾਲਾਂ ਵਿੱਚ ਮਾਨਸਿਕ ਅਤੇ ਸਮਾਜਿਕ ਵਿਕਾਸ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ | ਉਨ੍ਹਾਂ ਨੇ ਘਰ ਅਤੇ ਸਕੂਲ ਵਿਚਕਾਰ ਵਧੀਆ ਤਾਲਮੇਲ ਦੀ ਲੋੜ ਦੱਸਦੇ ਹੋਏ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ | ਸੈਸ਼ਨ ਦੇ ਅੰਤ ਵਿਚ ਪ੍ਰਸ਼ਨ-ਉੱਤਰ ਦੌਰ ਆਯੋਜਿਤ ਕੀਤਾ ਗਿਆ | ਪਿ੍ੰਸੀਪਲ ਨੇ ਸਭ ਸਵਾਲਾਂ ਦੇ ਸੰਤੋਸ਼ਜਨਕ ਜਵਾਬ ਦੇ ਕੇ ਮਾਪਿਆਂ ਨੂੰ ਭਰੋਸਾ ਦਿਵਾਇਆ | ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਵਨੀਤਾ ਬਲੌਰੀਆ, ਸੁਜਾਤਾ ਛਾਬੜਾ, ਅਮਨੀਤ ਸੈਣੀ ਸਮੇਤ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਦੇਪੁਰ ਦੀਆਂ 4 ਮਹਿਲਾ ਮੰਡਲਾਂ ਨੂੰ 50 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਅਗਲੀ ਖ਼ਬਰ ਫੋਰਟਿਸ ਹਸਪਤਾਲ ਮੁਹਾਲੀ 'ਚ 63 ਸਾਲਾ ਮਹਿਲਾ ਦੇ ਪੇਟ ਦੇ ਕੈਂਸਰ ਦਾ ਹੋਇਆ ਸਫਲ ਇਲਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।