18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ

ਅਜੀਤ ਡੈਸਕ 31-03-2026

ਹੁਸ਼ਿਆਰਪੁਰ, 30 ਮਾਰਚ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 3 ਅਪ੍ਰੈਲ ਨੂੰ ਚੱਬੇਵਾਲ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਆਪਣੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਲਾਲੀ ਬਾਜਵਾ ਨੇ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ। ਇਸ ਦੌਰਾਨ ਲਾਲੀ ਬਾਜਵਾ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਖੇੜਾ ਨੂੰ ਸਨਮਾਨਿਤ ਵੀ ਕੀਤਾ। ਲਾਲੀ ਬਾਜਵਾ ਨੇ ਕਿਹਾ ਕਿ ਹਲਕਾ ਚੱਬੇਵਾਲ ਵਿੱਚ ਹੋਣ ਜਾ ਰਹੀ ਪਾਰਟੀ ਦੀ ਇਹ ਰੈਲੀ ਇਤਿਹਾਸਿਕ ਹੋਵੇਗੀ ਅਤੇ ਆਉਣ ਵਾਲੀਆਂ ਚੋਣਾ ਵਿੱਚ ਦੋਆਬਾ ਅਕਾਲੀ ਦਲ ਦੀ ਸ਼ਕਤੀ ਦਾ ਸਬੂਤ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਸੂਬੇ ਦੀ ਖੇਤਰੀ ਪਾਰਟੀ ਹੀ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਪਹਿਰੇਦਾਰੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਦੀ ਸਰਕਾਰ ਸਮੇਂ ਡਿਪਟੀ ਮੁੱਖ ਮੰਤਰੀ ਰਹੇ ਸੁਖਬੀਰ ਸਿੰਘ ਬਾਦਲ ਵਲੋਂ ਜੋ ਵਿਕਾਸ ਪਾਰਟੀ ਦੀ ਸਰਕਾਰ ਸਮੇਂ 10 ਸਾਲਾਂ ਵਿੱਚ ਕਰਵਾਇਆ ਗਿਆ ਸੀ, ਉਸ ਦੀ ਝਲਕ ਅੱਜ ਵੀ ਪੂਰੇ ਪੰਜਾਬ ਵਿਚ ਪੈਂਦੀ ਹੈ। ਲਾਲੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਖੇਡਾਂ, ਸਿਹਤ ਸਹੂਲਤਾਂ, ਪਾਣੀ ਵਾਲੇ ਟਿਊਬਵੈਲਾਂ ਦੇ ਮੁਫਤ ਬਿਜਲੀ ਕੁਨੈਕਸ਼ਨ, ਥਾਂ-ਥਾਂ ਲੋਕਾਂ ਦੀ ਸਹੂਲਤ ਲਈ ਸੁਵਿਧਾ ਕੇਂਦਰ ਖੋਲ੍ਹੇ ਅਤੇ ਵਾਹਨਾਂ ਦੇ ਲਾਈਸੈਂਸ ਬਣਾਉਣ ਦੀ ਪ੍ਰਕਿਅਿਾ ਆਸਾਨ ਬਣਾਈ। ਇਸ ਤੋਂ ਇਲਾਵਾ ਵੀ ਹੋਰ ਕਈ ਵੱਡੇ ਕੰਮ ਅਕਾਲੀ ਦਲ ਦੀ ਸਰਕਾਰ ਵੱਲੋਂ ਕਰਵਾਏ ਗਏ ਸਨ ਜਦੋਕਿ ਸੂਬੇ ਦੀ ਮੌਜੂਦਾ 'ਆਪ' ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਲੋਕ 'ਆਪ' ਨੂੰ ਸਬਕ ਸਿਖਾਉਣ ਲਈ ਕਾਹਲੇ ਪਏ ਹੋਏ ਹਨ। ਇਸ ਮੌਕੇ ਬਰਿੰਦਰ ਪਰਮਾਰ, ਦਵਿੰਦਰ ਸਿੰਘ ਬੈਂਸ, ਹਰਿੰਦਰਪਾਲ ਸਿੰਘ ਝਿੰਗੜ, ਬਲਰਾਜ ਚੌਹਾਨ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਲਖਵਿੰਦਰ ਠੱਕਰ, ਕੁਲਦੀਪ ਸਿੰਘ ਬੱਬੂ ਬਜਵਾੜਾ, ਹਰਭਜਨ ਧਾਲੀਵਾਲ, ਰਵਿੰਦਰਪਾਲ ਸਿੰਘ ਮਿੰਟੂ, ਰਣਧੀਰ ਸਿੰਘ ਭਾਰਜ, ਗੁਰਪ੍ਰੀਤ ਸਿੰਘ ਕੋਹਲੀ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਵਿਦਿਆਰਥੀਆਂ ਨੂੰ ਵੰਡੀਆਂ ਹੈਲਥ ਕਿੱਟਾਂ <br/> ਅਗਲੀ ਖ਼ਬਰ ਨੋਰਥ ਪਲਿੰਮਟਨ ਗੁਰਦੁਆਰਾ ਸਿੰਘ ਸਭਾ ਦੀ ਪਹਿਲੀ ਵਰ੍ਹੇਗੰਢ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।