ਭੰਗਾਲਾ, 31 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-ਜ਼ਿਲ੍ਹੇ ਅੰਦਰ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਕੇ ਵਰਕਰਾਂ ਨੂੰ ਜਿੱਥੇ ਲਾਮਬੰਦ ਕੀਤਾ ਜਾਵੇਗਾ ਉੱਥੇ ਹੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਲੀਕੀਆਂ ਨੀਤੀਆਂ ਨੂੰ ਘਰ-ਘਰ ਤੱਕ ਲਿਜਾਇਆ ਜਾਵੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਸੀਨੀਅਰ ਅਕਾਲੀ ਆਗੂ ਸ. ਈਸ਼ਰ ਸਿੰਘ ਮੰਝਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ 2027 ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ ਤਤਪਰ ਹਨ | ਪਿੰਡਾਂ ਦੀਆਂ ਸੱਥਾਂ ਵਿਚ ਸ. ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਸਮੇਂ ਕੀਤੀ ਤਰੱਕੀ ਤੇ ਵਿਕਾਸ ਨੂੰ ਲੋਕ ਹੁਣ ਯਾਦ ਕਰ ਰਹੇ ਹਨ | ਪੰਜਾਬ ਅੰਦਰ ਸੁਖਬੀਰ ਸਿੰਘ ਬਾਦਲ ਦੀਆਂ ਹੋ ਰਹੀਆਂ ਵੱਡੀਆਂ ਰੈਲੀਆਂ ਨੇ ਸਰਕਾਰ ਅਤੇ ਹੋਰ ਪਾਰਟੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਹੁਣ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ 2027 ਵਿਚ ਪੰਜਾਬ ਦੇ ਵੋਟਰ ਆਪਣੀ ਖੇਤਰੀ ਪਾਰਟੀ ਦੀ ਸਰਕਾਰ ਬਣਾਉਣਗੇ |
2027 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਮੰਝਪੁਰ
ਅਜੀਤ ਡੈਸਕ
01-04-2026