25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਅਜੋਕੀ ਪੀੜ੍ਹੀ ਦਾ ਮਾਤ ਭਾਸ਼ਾ ਪੰਜਾਬੀ ਤੋਂ ਬੇਮੁੱਖ ਹੋਣਾ ਚਿੰਤਾ ਦਾ ਵਿਸ਼ਾ-ਜੱਸੋਵਾਲ

ਅਜੀਤ ਡੈਸਕ 01-04-2026

ਹੁਸ਼ਿਆਰਪੁਰ, 31 ਮਾਰਚ (ਨਰਿੰਦਰ ਸਿੰਘ ਬੱਡਲਾ)-ਪੰਜਾਬੀਆਂ ਦੀ ਮਾਤ ਭਾਸ਼ਾ ਪੰਜਾਬੀ ਨੂੰ ਜਿਸ ਤਰ੍ਹਾਂ ਦੇਸ਼ਾਂ ਵਿਦੇਸ਼ਾਂ 'ਚ ਮਾਣ ਸਨਮਾਨ ਮਿਲ ਰਿਹਾ ਹੈ, ਅਜਿਹਾ ਮਾਣ ਸਨਮਾਨ ਸੂਬੇ 'ਚ ਨਾ ਮਿਲਣਾ ਦੁੱਖ ਵਾਲੀ ਗੱਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਹਿਤੈਸ਼ੀ ਲੋਕ ਸੰਸਥਾ (ਪਹਿਲ) ਦੇ ਕੌਮੀ ਪ੍ਰਧਾਨ ਤਰਸੇਮ ਸਿੰਘ ਜੱਸੋਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਬੇਸ਼ੱਕ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਪੰਜਾਬੀ ਭਾਸ਼ਾ ਦੇ ਪਸਾਰ ਦਾ ਢਿੰਡੋਰਾ ਪਿੱਟਿਆ ਹੈ ਪਰੰਤੂ ਇਹ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਹੈ | ਉਨ੍ਹਾਂ ਕਿਹਾ ਕਿ ਕੈਨੇਡਾ ਵਰਗੇ ਬਹੁਭਾਸ਼ੀ ਦੇਸ਼ 'ਚ ਪੰਜਾਬੀ ਭਾਸ਼ਾ ਨੂੰ ਤੀਸਰਾ ਸਥਾਨ ਮਿਲਣਾ ਅਤੇ ਲਗਭਗ ਹਰ ਜਗ੍ਹਾ ਪੰਜਾਬੀ 'ਚ ਲਿਖੇ ਬੋਰਡਾਂ ਦਾ ਲਗਾਇਆ ਜਾਣਾ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬੀ ਭਾਸ਼ਾ ਪੂਰਨ ਰੂਪ 'ਚ ਲਾਗੂ ਕਰਨੀ ਚਾਹੀਦੀ ਹੈ ਅਤੇ ਨਾਲ ਕੇਂਦਰੀ ਅਦਾਰਿਆਂ, ਬੈਂਕਾਂ, ਡਾਕਖ਼ਾਨੇ ਅਤੇ ਰੇਲਵੇ ਸਟੇਸ਼ਨਾਂ ਆਦਿ ਤੇ ਵੀ ਪੰਜਾਬੀ ਨੂੰ ਬਣਦਾ ਸਥਾਨ ਮਿਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਪੰਜਾਬੀ ਭਾਸ਼ਾ ਤੋਂ ਬੇਮੁਖ ਹੋ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ ਜਦਕਿ ਸਾਨੂੰ ਪੰਜਾਬੀ ਬੋਲਣ ਅਤੇ ਲਿਖਣ 'ਤੇ ਮਾਣ ਹੋਣਾ ਚਾਹੀਦਾ ਹੈ | ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ, ਮੈਨੇਜਰ ਫ਼ਕੀਰ ਸਿੰਘ ਸਹੋਤਾ, ਜ਼ਿਲ੍ਹਾ ਪ੍ਰਧਾਨ ਡਾ. ਜਸਵੀਰ ਸਿੰਘ ਪਰਮਾਰ, ਜਸਵਿੰਦਰ ਸਿੰਘ ਗੇਰਾ, ਅੰਮਿ੍ਤਪਾਲ ਸਿੰਘ, ਗੁਰਮੁਖ ਸਿੰਘ ਸੋਢੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਿਵ ਸ਼ਕਤੀ ਮੰਦਰ ਭੂੰਗਾ 'ਚ ਰਾਮ ਨੌਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ 2027 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ– ਮੰਝਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।