ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ ਮਾਹਿਲਪੁਰ ਦੀ 5ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪਿ੍ੰ: ਅਨੀਤਾ ਕੁਮਾਰੀ ਸ਼ਰਮਾ ਨੇ ਦੱਸਿਆ ਕਿ ਐੱਸ.ਸੀ.ਈ.ਆਰ.ਟੀ. ਵਲੋਂ ਐਲਾਨੇ 5ਵੀਂ ਜਮਾਤ ਦੇ ਨਤੀਜੇ 'ਚ ਸਕੂਲ ਦੇ ਹੋਣਹਾਰ ਵਿਦਿਆਰਥੀ ਅਰਨਵ ਜੋਸ਼ੀ ਨੇ 100 ਫ਼ੀਸਦੀ ਅੰਕ ਲੈ ਕੇ ਸਕੂਲ ਅਤੇ ਬਲਾਕ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਗੁਰਸ਼ਰਨ ਕੌਰ ਨੇ 99.4 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ ਅਤੇ ਯੂਵੀ ਨੇ 97 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਵਧੀਆ ਨਤੀਜੇ ਲਈ ਪਿ੍ੰ: ਅਨੀਤਾ ਕੁਮਾਰੀ ਸ਼ਰਮਾ ਸਮੇਤ ਐਮ.ਡੀ. ਰਾਜੀਵ ਕੁਮਾਰ ਸ਼ਰਮਾ ਤੇ ਅਧਿਆਪਕ ਸੁਖਵਿੰਦਰ ਕੌਰ, ਅਲਕਾ ਅਗਨੀਹੋਤਰੀ, ਹਰਜੀਤ ਕੌਰ, ਸਵਿਤਾ ਸ਼ਰਮਾ ਆਦਿ ਨੇ ਵਧਾਈ ਦਿੱਤੀ ਅਤੇ ਭਵਿੱਖ 'ਚ ਹੋਰ ਮਿਹਨਤ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ |