25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਪੰਜਾਬ ਦੀ ਨੌਜਵਾਨੀ ਦੇ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਦਾ ਆਉਣਾ ਬਹੁਤ ਜ਼ਰੂਰੀ- ਜਥੇਦਾਰ ਹਰਪ੍ਰੀਤ ਸਿੰਘ <br/>

ਅਜੀਤ ਡੈਸਕ 01-04-2026

ਟਾਂਡਾ ਉੜਮੁੜ, 31 ਮਾਰਚ (ਕੁਲਬੀਰ ਸਿੰਘ ਗੁਰਾਇਆ, ਦੀਪਕ ਬਹਿਲ, ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਗਰੇਟ ਪੰਜਾਬ ਸੈਲੀਬਰੇਸ਼ਨ ਵਿਖੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਪਾਰਟੀ ਦੀ ਭਵਿੱਖੀ ਰਣਨੀਤੀ ਅਤੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਬੋਲਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਮੁੱਖ ਮਕਸਦ ਪੰਜਾਬ ਦੇ ਹੱਕਾਂ ਦੀ ਰੱਖਿਆ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰੀ ਅਤੇ ਹਰ ਵਰਗ ਨਿਰਾਸ਼ ਹੈ | ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦੇ ਆਂ ਹੋਰ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜਿਆਂ ਨੂੰ ਪੰਥ ਦਰਦੀ ਲੋਕ ਕਦੇ ਵੀ ਮੂੰਹ ਨਹੀਂ ਲਗਾਉਣਗੇ | ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਸਥਾਪਤ ਕੀਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੂਰਨ ਵਿਸ਼ਵਾਸ ਹੈ | ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੇ ਸਮੇਂ ਵਿਚ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤੱਕ ਆਪਣੀ ਪਕੜ ਮਜ਼ਬੂਤ ਕਰੇਗੀ ਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ | ਉਨ੍ਹਾਂ ਵਿਰੋਧੀ ਧਿਰਾਂ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿਚ ਸਚਾਈ ਅਤੇ ਪਾਰਦਰਸ਼ਤਾ ਦੀ ਘਾਟ ਹੈ, ਜਿਸ ਨੂੰ ਪੂਰਾ ਕਰਨ ਲਈ ਪੁਨਰ ਸੁਰਜੀਤ ਅਕਾਲੀ ਦਲ ਵਚਨਬੱਧ ਹੈ | ਇਸ ਮੌਕੇ ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਛੋਟੇਪੁਰ, ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਕੱਤਰ ਜਨਰਲ ਗੁਰ ਪ੍ਰਤਾਪ ਸਿੰਘ ਵਡਾਲਾ, ਸਾਬਕਾ ਸਪੀਕਰ ਰਵੀ ਇੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ, ਬੀਬੀ ਹਰਜੀਤ ਕੌਰ ਤਲਵੰਡੀ, ਸੰਤ ਬਾਬਾ ਗੁਰਦੇਵ ਸਿੰਘ, ਜਰਨੈਲ ਸਿੰਘ ਗੜ੍ਹਦੀਵਾਲ, ਸੁਖਦੇਵ ਸਿੰਘ ਫਗਵਾੜਾ, ਅਵਤਾਰ ਸਿੰਘ ਜੌਹਲ, ਸੁਖਵਿੰਦਰ ਸਿੰਘ ਮੂਨਕ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਲੋਕ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਹੋਰ ਵੱਖ-ਵੱਖ ਪਾਰਟੀਆਂ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ | ਇਸ ਮੌਕੇ ਉਨ੍ਹਾਂ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਫ਼ੈਸਲਾ ਵੀ ਲਿਆ ਗਿਆ | ਇਹ ਮੌਕੇ ਪੈੱ੍ਰਸ ਕਾਨਫ਼ਰੰਸ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮੀਟਿੰਗ ਪਾਰਟੀ ਲਈ ਇਕ ਮਹੱਤਵਪੂਰਨ ਕਦਮ ਸਾਬਤ ਹੋਈ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਸਰਗਰਮੀ ਹੋਰ ਵਧਣ ਦੀ ਸੰਭਾਵਨਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਵਲੋਂ ਜਥੇਦਾਰ ਹਰਪ੍ਰੀਤ ਸਿੰਘ ਅਤੇ ਸਮੁੱਚੀ ਲੀਡਰਸ਼ਿਪ ਸਨਮਾਨ ਕਰਦੇ ਹੋਏ ਉਨ੍ਹਾਂ ਦਾ ਦਾ ਧੰਨਵਾਦ ਕੀਤਾ | ਇਸ ਮੌਕੇ ਹਰਬੰਸ ਸਿੰਘ ਮੰਝਪੁਰ, ਨਿਰਮਲ ਸਿੰਘ ਚੀਫ਼, ਗੁਰਦੇਵ ਸਿੰਘ ਜੌੜਾ, ਮਦਨ ਮੋਹਨ ਸਿੰਘ ਮੂਸਾ, ਕੁਲਵਿੰਦਰ ਸਿੰਘ ਜੰਡਾ, ਮਹਿੰਦਰ ਸਿੰਘ ਮੋਰਾਂਵਾਲੀ, ਮਹਾ ਸਿੰਘ ਤਲਵਿੰਦਰ ਸਿੰਘ ਰਾਏਪੁਰ, ਜਸਵਿੰਦਰ ਸਿੰਘ, ਤਰਸੇਮ ਸਿੰਘ ਜੱਸੋਵਾਲ, ਰਤਨ ਸਿੰਘ ਖੋਖਰ, ਕੁਲਵੰਤ ਸਿੰਘ ਬਰਿਆਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਬੇਮੌਸਮੇ ਮੀਹਾਂ ਕਾਰਨ ਜ਼ਿਲ੍ਹੇ 'ਚ ਕਣਕ ਦੀ ਵਾਢੀ ਪੱਛੜਣ ਦੇ ਬਣੇ ਆਸਾਰ <br/> ਅਗਲੀ ਖ਼ਬਰ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।