ਦਸੂਹਾ, 31 ਮਾਰਚ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤਾ ਗਿਆ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ਗਈ | ਇਸ ਮੌਕੇ ਲਾਲੀ ਬਾਜਵਾ ਨੇ ਕਿਹਾ ਕਿ ਮਨਦੀਪ ਸਿੰਘ ਢੀਂਡਸਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਵਲੋਂ ਗੁਰਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਹਿਤ ਵੱਡੇ ਕੰਮ ਕੀਤੇ ਜਾ ਰਹੇ ਹਨ ਜੋ ਕਿ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਢੀਂਡਸਾ ਦੀ ਇਸ ਨਿਯੁਕਤੀ ਨਾਲ ਅਕਾਲੀ ਦਲ ਨੂੰ ਹੋਰ ਬਲ ਮਿਲਿਆ ਹੈ | ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਢੀਂਡਸਾ ਨੇ ਜਤਿੰਦਰ ਸਿੰਘ ਲਾਲੀ ਬਾਜਵਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਤੇ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਬਲਰਾਜ ਸਿੰਘ ਚੌਹਾਨ, ਆਕਾਸ਼ਦੀਪ ਸਿੰਘ ਬੌਬੀ, ਮੈਨੇਜਰ ਅਵਤਾਰ ਸਿੰਘ, ਐਡਵੋਕੇਟ ਰਮਨਪ੍ਰੀਤ ਸਿੰਘ ਰਿਆਤ, ਦਵਿੰਦਰ ਸਿੰਘ ਡਿੰਪੀ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ |
ਲਾਲੀ ਬਾਜਵਾ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਢੀਂਡਸਾ ਦਾ ਸਨਮਾਨ <br/>
ਅਜੀਤ ਡੈਸਕ
01-04-2026