25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਸਰਕਾਰ ਦੀ ਨਲਾਇਕੀ ਦਾ ਸਿੱਟਾ- ਨਿਮਿਸ਼ਾ ਮਹਿਤਾ <br/>

ਅਜੀਤ ਡੈਸਕ 01-04-2026
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ)-ਪਿੰਡ ਨੂਰਪੁਰ ਜੱਟਾਂ ਵਿਖੇ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਰੋਸ ਜ਼ਾਹਰ ਕਰਦਿਆਂ ਭਾਜਪਾ ਦੀ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਇਸ ਵਾਸਤੇ ਸਿੱਧੇ ਤੌਰ 'ਤੇ ਪੁਲਿਸ ਪ੍ਰਸਾਸ਼ਨ ਤੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਉਨ੍ਹਾਂ ਕਿਹਾ ਕਿ ਬੁੱਤ ਦੀ ਭੰਨਤੋੜ ਸਰਕਾਰ ਦੀ ਨਲਾਇਕੀ ਦਾ ਸਿੱਟਾ ਹੈ | ਸਰਕਾਰ ਤੇ ਪੁਲਿਸ ਪ੍ਰਸਾਸ਼ਨ ਲਈ ਇਸ ਵਾਸਤੇ ਲਾਹਨਤ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਵਿਦੇਸ਼ ਬੈਠੇ ਗੁਰਪਤਵੰਤ ਸਿੰਘ ਪਨੂੰ ਨਾਮ ਦੇ ਵਿਅਕਤੀ ਵਲੋਂ ਇਹ ਕੋਝਾ ਕੰਮ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਥੇ ਬਾਬਾ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਦੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਪੁਲਿਸ ਪ੍ਰਸਾਸ਼ਨ ਹੁਣ ਤੱਕ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕਰ ਸਕਿਆ ਜਿਸਦੇ ਚਲਦਿਆਂ ਇਹ ਦੂਜੀ ਵਾਰ ਘਟਨਾ ਵਾਪਰੀ ਹੈ | ਨਿਮਿਸ਼ਾ ਮਹਿਤਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਹਰ ਦਫ਼ਤਰ ਵਿਚ ਬਾਬਾ ਸਾਹਿਬ ਦੀ ਫੋਟੋ ਲਗਾ ਕੇ ਡਰਾਮਾ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਅਗਰ ਬਾਬਾ ਸਾਹਿਬ ਪ੍ਰਤੀ ਆਪ ਸਰਕਾਰ 'ਚ ਐਨਾ ਸਤਿਕਾਰ ਹੁੰਦਾ ਤਾਂ ਹੁਣ ਤੱਕ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ | ਉਨ੍ਹਾਂ ਪੁਲਿਸ ਪ੍ਰਸਾਸ਼ਨ ਅਤੇ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਇਸ ਵਾਰ ਦੋਸ਼ੀ ਨਾ ਫੜ੍ਹੇ ਗਏ ਤਾਂ ਸੜਕਾਂ 'ਤੇ ਉਤਰਾਂਗੇ |
31 ਐਚ ਐਸ ਪੀ 30
ਨਿਮਿਸ਼ਾ ਮਹਿਤਾ



ਪਿਛਲੀ ਖ਼ਬਰ ਮਿਊਾਸਪਲ ਪੈਨਸ਼ਨਰ ਐਸੋਸੀਏਸ਼ਨ ਦੀ ਚੋਣ ਹੋਈ <br/> ਅਗਲੀ ਖ਼ਬਰ ਨਾਵਲਕਾਰ ਪ੍ਰੋ. ਕੇਵਲ ਕਲੋਟੀ ਨਾਲ ਸੰਵਾਦ ਸੰਬੰਧੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।