25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਵਿਧਾਇਕ ਜਿੰਪਾ ਵਲੋਂ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ <br/>

ਅਜੀਤ ਡੈਸਕ 01-04-2026
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਬਿਲਾਸਪੁਰ-ਸਿੰਘਪੁਰ ਸੜਕ ਤੋਂ ਬਜਵਾੜਾ-ਬੁਲਾਂਵਾੜੀ ਤੱਕ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ | ਇਸ ਪ੍ਰੋਜੈਕਟ 'ਤੇ ਲਗਪਗ 295.36 ਲੱਖ ਦੀ ਲਾਗਤ ਆਵੇਗੀ ਅਤੇ ਇਹ ਲਗਪਗ 7.69 ਕਿੱਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਲਈ ਆਵਾਜਾਈ ਵਿਚ ਕਾਫ਼ੀ ਸਹੂਲਤ ਮਿਲੇਗੀ ਅਤੇ ਪੇਂਡੂ ਖੇਤਰਾਂ ਅਤੇ ਸ਼ਹਿਰ ਵਿਚਕਾਰ ਸੰਪਰਕ ਮਜ਼ਬੂਤ ਹੋਵੇਗਾ | ਉਨ੍ਹਾਂ ਕਿਹਾ ਕਿ ਬਜਵਾੜਾ ਪਿੰਡ ਵਿਚ 400 ਮੀਟਰ ਲੰਬੀ ਕੰਕਰੀਟ ਸੜਕ ਵੀ ਬਣਾਈ ਜਾ ਰਹੀ ਹੈ, ਜੋ ਬਰਸਾਤ ਦੇ ਮੌਸਮ ਦੌਰਾਨ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰੇਗੀ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਨਰਿੰਦਰ ਕੌਰ, ਮਨਜੀਤ ਸਿੰਘ, ਭਜਨ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜੀਤ ਸਿੰਘ, ਰਾਜਨ ਪ੍ਰਦੀਪ, ਵਿਜੇ ਅਗਰਵਾਲ, ਬਰਿੰਦਰ ਵੈਦ ਅਤੇ ਸੁਮੇਸ਼ ਸੋਨੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ |

ਪਿਛਲੀ ਖ਼ਬਰ ਐਡ. ਧਾਮੀ ਵਲੋਂ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ (ਸ਼ਹਿਰੀ) ਬੰਟੀ ਚੱਗਰਾਂ ਦਾ ਸਨਮਾਨ <br/> ਅਗਲੀ ਖ਼ਬਰ ਮਿਊਾਸਪਲ ਪੈਨਸ਼ਨਰ ਐਸੋਸੀਏਸ਼ਨ ਦੀ ਚੋਣ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।