25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਐਡ. ਧਾਮੀ ਵਲੋਂ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ (ਸ਼ਹਿਰੀ) ਬੰਟੀ ਚੱਗਰਾਂ ਦਾ ਸਨਮਾਨ <br/>

ਅਜੀਤ ਡੈਸਕ 01-04-2026
ਹੁਸ਼ਿਆਰਪੁਰ, 31 ਮਾਰਚ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ 'ਚ ਕੀਤੀਆਂ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਨੂੰ ਹੋਰ ਬਲ ਮਿਲਿਆ ਹੈ | ਇਹ ਵਿਚਾਰ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਨੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ (ਸ਼ਹਿਰੀ) ਸਤਨਾਮ ਸਿੰਘ ਬੰਟੀ ਚੱਗਰਾਂ ਦਾ ਸਨਮਾਨ ਕਰਨ ਮੌਕੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਦੇ ਚੱਲਦਿਆਂ 2027 'ਚ ਪਾਰਟੀ ਦੀ ਸਰਕਾਰ ਬਣੇਗੀ | ਉਨ੍ਹਾਂ ਕਿਹਾ ਕਿ 3 ਅਪ੍ਰੈਲ ਨੂੰ ਹਲਕਾ ਚੱਬੇਵਾਲ 'ਚ ਹੋ ਰਹੀ ਪੰਜਾਬ ਬਚਾਓ ਰੈਲੀ ਇਤਿਹਾਸਿਕ ਹੋਵੇਗੀ, ਜਿਸ 'ਚ ਵੱਡੀ ਗਿਣਤੀ 'ਚ ਪਾਰਟੀ ਵਰਕਰ ਸ਼ਮੂਲੀਅਤ ਕਰਨਗੇ | ਇਸ ਮੌਕੇ ਸਤਨਾਮ ਬੰਟੀ ਚੱਗਰਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਹਲਕਾ ਇੰਚਾਰਜ ਚੱਬੇਵਾਲ ਹਰਮਿੰਦਰ ਸਿੰਘ ਸੰਧੂ, ਕੌਮੀ ਮੀਤ ਪ੍ਰਧਾਨ ਨਿਰਮਲ ਸਿੰਘ ਭੀਲੋਵਾਲ, ਦਲਜਿੰਦਰ ਸਿੰਘ ਧਾਮੀ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਚਰਨ ਸਿੰਘ, ਕੁਲਦੀਪ ਸਿੰਘ, ਮੇਜਰ ਸਿੰਘ ਤੇ ਜਸਵੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਗਵੰਤ ਮਾਨ ਦੀ ਲੋਕ ਪੱਖੀ ਸੋਚ ਨੇ ਪੰਜਾਬ 'ਚ ਲਿਆਂਦੀ ਨਵੀਂ ਕ੍ਰਾਂਤੀ- ਰਜਿੰਦਰ ਮਾਰਸ਼ਲ <br/> ਅਗਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।