ਟਾਂਡਾ ਉੜਮੁੜ, 31 ਮਾਰਚ (ਕੁਲਬੀਰ ਸਿੰਘ ਗੁਰਾਇਆ, ਭਗਵਾਨ ਸਿੰਘ ਸੈਣੀ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉਪਰੰਤ ਹੁਣ ਤੱਕ ਜੋ ਵਿਕਾਸ ਕਾਰਜ ਹੋਏ ਹਨ, ਉਸ ਦਾ ਲਾਭ ਪੰਜਾਬ ਦੇ ਹਰ ਵਾਸੀ ਨੂੰ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜਿਸ ਨੇ ਲੋਕਾਂ ਦੇ ਦੁੱਖ ਦਰਦ ਨੂੰ ਨੇੜਿਓ ਹੋ ਕੇ ਦੇਖਿਆ ਤੇ ਹਮੇਸ਼ਾ ਲੋਕ ਹਿਤ ਲਈ ਅੱਗੇ ਵਧ ਕੇ ਕੰਮ ਕੀਤੇ ਜਿਸ ਕਾਰਨ ਉਹ ਅੱਜ ਹਰ ਵਰਗ ਦੇ ਮਨਪਸੰਦ ਆਗੂ ਬਣ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਟਾਂਡਾ ਦੇ ਪ੍ਰਮੁੱਖ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਜਿੰਦਰ ਸਿੰਘ ਮਾਰਸ਼ਲ ਨੇ ਅੱਜ ਸਥਾਨਕ ਪੱਤਰਕਾਰਾਂ ਨਾਲ ਇੱਕ ਪੈੱ੍ਰਸ ਵਾਰਤਾ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਉਨ੍ਹਾਂ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਬੜੀ ਤੇਜ਼ੀ ਨਾਲ ਪੂਰੀਆਂ ਕੀਤੀਆਂ ਜਾਣ ਲੱਗਾ ਅਤੇ ਅੱਜ ਸ੍ਰੀ ਕੇਜਰੀਵਾਲ ਦੀ ਚੰਗੀ ਸੋਚ ਸਦਕਾ ਚੋਣਾਂ ਦੌਰਾਨ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ | ਜਿੱਥੇ ਪੰਜਾਬੀਆਂ ਨੂੰ ਵੱਡੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਉੱਥੇ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਸਮਾਰਟ ਸਕੂਲ ਖੋਲੇ ਗਏ ਲੋਕਾਂ ਦੀ ਚੰਗੀ ਸਿਹਤ ਲਈ ਚੰਗੇ ਹਸਪਤਾਲ ਅਤੇ ਮੁਹੱਲਾ ਕਲੀਨਿਕ ਖੋਲੇ ਗਏ | ਇਸੇ ਤਰ੍ਹਾਂ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਨੂੰ ਲਾਗੂ ਕੀਤਾ ਗਿਆ ਅਤੇ ਹੁਣ ਸਰਕਾਰ ਅÏਰਤਾਂ ਲਈ ਜਲਦੀ ਹੀ ਪੈਨਸ਼ਨ ਸਕੀਮ ਲਾਗੂ ਕਰਨ ਜਾ ਰਹੀ ਹੈ | ਲੋਕ ਹਿਤ ਵਿਚ ਲਾਗੂ ਕੀਤੀਆਂ ਗਈਆਂ ਇਹ ਸਾਰੀਆਂ ਸਕੀਮਾਂ ਕਾਰਨ ਹੀ ਅੱਜ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਅਤੇ ਵਿਰੋਧੀਆਂ ਕੋਲ ਹੁਣ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਲਈ ਕੋਈ ਮੁੱਦਾ ਬਾਕੀ ਨਹੀਂ ਬਚਿਆ | ਇਸ ਮੌਕੇ ਰਜਿੰਦਰ ਸਿੰਘ ਮਾਰਸ਼ਲ ਨੇ ਹੋਰ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ ਅਤੇ ਇਸੇ ਲਈ ਵਿਰੋਧੀਆਂ ਦੀ ਨੀਂਦ ਉੱਡੀ ਹੋਈ ਹੈ | ਇਸ ਮੌਕੇ ਪ੍ਰੇਮ ਪਡਵਾਲ, ਸੁਖਵਿੰਦਰ ਸਿੰਘ ਅਰੋੜਾ, ਸੇਵਾ ਸਿੰਘ, ਰਕੇਸ਼ ਡੇਜੀ, ਬਲਜੀਤ ਸੈਣੀ, ਸੋਨੰੂ ਮਾਰਸ਼ਲ ਤੇ ਦਲਵੀਰ ਸਿੰਘ ਆਦਿ ਹਾਜ਼ਰ ਸਨ |