26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਚੱਬੇਵਾਲ ਦੀ ਪੰਜਾਬ ਬਚਾਓ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ- ਲੱਖੀ, ਮੋਮੀ

ਅਜੀਤ ਡੈਸਕ 01-04-2026
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੰਧੂ ਫਾਰਮ ਚੱਬੇਵਾਲ ਵਿਖੇ 3 ਅਪ੍ਰੈਲ ਨੂੰ ਹੋਣ ਵਾਲੀ 'ਪੰਜਾਬ ਬਚਾਓ ਰੈਲੀ' ਸੂਬਾ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ ਤੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸਰਬਜੀਤ ਸਿੰਘ ਮੋਮੀ ਨੇ ਕੀਤਾ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਵੱਖ-ਵੱਖ ਹਲਕਿਆਂ 'ਚ ਕੀਤੀਆਂ ਜਾ ਰਹੀਆਂ ਰੈਲੀਆਂ ਤੋਂ ਬਾਅਦ 'ਆਪ' ਸਰਕਾਰ ਦੇ ਪਤਨ ਦੀ ਨੀਂਹ ਰੱਖ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਦੇ ਇਕੱਠਾਂ ਨੇ ਸਾਬਿਤ ਕਰ ਦਿੱਤਾ ਹੈ ਕਿ 2027 'ਚ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨੀ ਤੈਅ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ |

ਪਿਛਲੀ ਖ਼ਬਰ ਦਸੂਹਾ-ਹੁਸ਼ਿਆਰਪੁਰ ਸੜਕ 'ਤੇ ਭਿਆਨਕ ਹਾਦਸਿਆਂ ਨੂੰ ਸੱਦਾ ਦੇ ਰਿਹਾ ਖੱਡਾ <br/> ਅਗਲੀ ਖ਼ਬਰ 'ਵਰਲੱਡ ਬੁੱਕ ਆਫ਼ ਰਿਕਾਰਡਜ਼' ਵਲੋਂ ਅਵਿਨਾਸ਼ ਰਾਏ ਖੰਨਾ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।