26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਟਾਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ ਕਲਾਸ ਦੇ ਨਤੀਜਿਆਂ 'ਚ ਮਾਰੀਆਂ ਮੱਲ੍ਹਾਂ <br/>

ਅਜੀਤ ਡੈਸਕ 01-04-2026
ਮੁਕੇਰੀਆਂ, 31 ਮਾਰਚ (ਰਾਮਗੜ੍ਹੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਪੰਜਵੀਂ ਜਮਾਤ ਦੇ ਪ੍ਰੀਖਿਆ ਨਤੀਜੇ (ਸੈਸ਼ਨ 2025–26) ਵਿਚ ਸਟਾਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀ ਤਾਨਿਸ਼ ਨੇ 100% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਪੀਹੁ ਅਤੇ ਗੁਰਲੀਨ ਕੌਰ ਨੇ 99.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਦੂਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਰਾਵਲ ਅਤੇ ਪਾਵਨੀ ਨੇ 99 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਹੋਰ ਸਾਰੇ ਵਿਦਿਆਰਥੀਆਂ ਨੇ ਵੀ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀ ਪਿੰ੍ਰਸੀਪਲ ਮੈਡਮ ਬਬੀਤਾ ਚੌਧਰੀ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਮਾਰਗ ਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਸਕੂਲ ਦੇ ਚੇਅਰਮੈਨ ਪ੍ਰੋਫੈਸਰ ਡੀ.ਵੀ. ਸ਼ਰਮਾ ਨੇ ਆਪਣੇ ਸੰਦੇਸ਼ ਵਿਚ ਕਿਹਾ, 'ਸਾਡੇ ਵਿਦਿਆਰਥੀਆਂ ਨੇ ਅਨੁਸ਼ਾਸਨ, ਸਮਰਪਣ ਅਤੇ ਨਿਰੰਤਰ ਮਿਹਨਤ ਦੇ ਬਲ 'ਤੇ ਇਹ ਸਫਲਤਾ ਹਾਸਲ ਕੀਤੀ ਹੈ | ਸਕੂਲ ਪ੍ਰਬੰਧਕ ਮੰਡਲ ਨੇ ਸਾਰੇ ਅਧਿਆਪਕਾਂ ਦੀ ਭਰਪੂਰ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਮਿਹਨਤ ਸਦਕਾ ਇਹ ਸ਼ਾਨਦਾਰ ਨਤੀਜੇ ਸੰਭਵ ਹੋ ਸਕੇ ਹਨ |

ਪਿਛਲੀ ਖ਼ਬਰ 'ਆਪ' ਨੇ ਸਾਰੇ ਵਾਅਦੇ ਪੂਰੇ ਕੀਤੇ- ਮਸਜਿੰਦਰ ਸਿੰਘ ਅਗਲੀ ਖ਼ਬਰ ਦਸੂਹਾ-ਹੁਸ਼ਿਆਰਪੁਰ ਸੜਕ 'ਤੇ ਭਿਆਨਕ ਹਾਦਸਿਆਂ ਨੂੰ ਸੱਦਾ ਦੇ ਰਿਹਾ ਖੱਡਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।