ਨੰਗਲ ਬਿਹਾਲਾਂ, 31 ਮਾਰਚ (ਵਿਨੋਦ ਮਹਾਜਨ)-ਸੂਬੇ ਦੀਆਂ ਸਾਰੀਆਂ ਮਹਿਲਾਵਾਂ ਨੂੰ ਮਾਸਿਕ ਮਾਣ ਸਨਮਾਨ ਦੇਣ ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ | ਉਕਤ ਗੱਲਾਂ ਦਾ ਪ੍ਰਗਟਾਵਾ ਮਸਜਿੰਦਰ ਸਿੰਘ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਮੁਰਾਦਪੁਰ ਅਵਾਣਾਂ ਵਲੋਂ ਮੁਰਾਦਪੁਰ ਅਵਾਣਾਂ ਵਿਖੇ ਕਰਵਾਈ ਬੈਠਕ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਸਰਕਾਰ ਦੇ ਨਾਲ' ਵਿਚ ਕੀਤਾ | ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਪਹਿਲੀ ਸਰਕਾਰ ਹੈ ਜਿਸ ਨੇ ਭਿ੍ਸ਼ਟਾਚਾਰ ਨੂੰ ਨੱਥ ਪਾਉਣ 'ਤੇ ਨਸ਼ਿਆਂ ਵਿਰੁੱਧ ਅੱਜ ਤੱਕ ਦੀ ਸਭ ਤੋਂ ਵੱਡੀ ਮੁਹਿੰਮ ਚਲਾਈ ਹੋਈ ਹੈ | ਪੰਜਾਬ ਵਿਚ ਭਗਵੰਤ ਮਾਨ ਸਰਕਾਰ ਦੀ ਲੋਕਪਿ੍ਅਤਾ ਹਨੇਰੀ ਚੱਲ ਰਹੀ ਹੈ ਜਿਸ ਦੇ ਚੱਲਦਿਆਂ ਭਵਿੱਖ ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ | ਇਸ ਮੌਕੇ ਸਰਪੰਚ ਨਰਿੰਦਰ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਸਿੰਘ, ਕੈਪਟਨ ਪਰਮਜੀਤ ਸਿੰਘ, ਸੂਬੇਦਾਰ ਬਲਵਿੰਦਰ ਸਿੰਘ, ਸੁਖਚੈਨ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਲੋਕ ਹਾਜ਼ਰ ਸਨ |