ਹੁਸ਼ਿਆਰਪੁਰ, 31 ਮਾਰਚ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਵਿਖੇ ਬਤੌਰ ਸੀਨੀਅਰ ਸਟੈਨੋਗ੍ਰਾਫ਼ਰ ਸੇਵਾਵਾਂ ਨਿਭਾਉਣ ਉਪਰੰਤ ਮੈਡਮ ਨੀਰੂ ਬਾਲਾ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ ਪਿ੍ੰਸੀਪਲ ਰਾਜੇਸ਼ ਕੁਮਾਰ ਅਤੇ ਸੁਪਰਡੈਂਟ ਅੰਜੂ ਬਾਲਾ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ, ਵਿਭਾਗਾਂ ਦੇ ਮੁਖੀਆਂ ਅਤੇ ਸਮੂਹ ਸਟਾਫ਼ ਵਲੋਂ ਮੈਡਮ ਨੀਰੂ ਬਾਲਾ ਨੂੰ ਗੁਲਦਸਤੇ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਰਾਜੇਸ਼ ਕੁਮਾਰ ਨੇ ਨੀਰੂ ਬਾਲਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਵਲੋਂ ਡਿਊਟੀ ਦੌਰਾਨ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸਾਬਕਾ ਪਿ੍ੰਸੀਪਲ ਰਚਨਾ ਕੌਰ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਮੈਡਮ ਨੀਰੂ ਬਾਲਾ ਨੂੰ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਸੁਪਰਡੈਂਟ ਅੰਜੂ ਬਾਲਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਰਜਨੀਸ਼ ਕੁਮਾਰ, ਬਹਾਦਰ ਸਿੰਘ ਸੁਨੇਤ, ਸਤੀਸ਼ ਕੁਮਾਰ, ਓਮ ਪ੍ਰਕਾਸ਼, ਸੁਰਜੀਤ ਅਬਰੋਲ, ਸੁਭਾਸ਼ ਚੰਦਰ ਤੇ ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ |