26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮੰਦਭਾਗੀ- ਤਲਵਾੜ <br/>

ਅਜੀਤ ਡੈਸਕ 01-04-2026
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)-ਪਿੰਡ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਇਹ ਘਟਨਾ ਨਾ ਸਿਰਫ਼ ਸ਼ਰਮਨਾਕ ਹੈ, ਸਗੋਂ ਸਮਾਜ ਦੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ | ਉਨ੍ਹਾਂ ਮੌਜੂਦਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਜੋ ਸਰਕਾਰ ਬਾਬਾ ਸਾਹਿਬ ਦੇ ਨਾਂਅ 'ਤੇ ਵੋਟਾਂ ਬਟੋਰ ਕੇ ਸੱਤਾ ਵਿਚ ਆਈ, ਅੱਜ ਉਹ ਉਨ੍ਹਾਂ ਦੇ ਸਨਮਾਨ ਦੀ ਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ | ਅਜਿਹੀਆਂ ਘਟਨਾਵਾਂ ਪ੍ਰਸ਼ਾਸਨਿਕ ਢਿੱਲ-ਮੱਠ ਦਾ ਨਤੀਜਾ ਹਨ | ਉਨ੍ਹਾਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਇਸ ਘਟਨਾ ਦੇ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਗਿ੍ਫ਼ਤਾਰ ਕਰੇ ਅਤੇ ਦੋਸ਼ੀਆਂ ਖ਼ਿਲਾਫ਼ ਅਜਿਹੀ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ | ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਨੰੂ ਸਖ਼ਤ ਸਜ਼ਾ ਨਾ ਮਿਲੀ ਤਾਂ ਅਕਾਲੀ ਦਲ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ |


ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ- ਘੁੰਮਣ <br/> ਅਗਲੀ ਖ਼ਬਰ ਨੀਰੂ ਬਾਲਾ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।