26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਭਗਵੰਤ ਮਾਨ ਸਰਕਾਰ ਨੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ- ਘੁੰਮਣ <br/>

ਅਜੀਤ ਡੈਸਕ 01-04-2026
ਰਾਮਗੜ੍ਹ ਸੀਕਰੀ, 31 ਮਾਰਚ (ਕਟੋਚ)-ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਸਾਸਨਕਾਲ ਦੇ 4 ਸਾਲਾਂ ਵਿਚ ਹੀ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ | ਉਕਤ ਪ੍ਰਗਟਾਵਾ ਕਰਦਿਆਂ ਵਿਧਾਇਕ ਦਸੂਹਾ ਐਡ. ਕਰਮਵੀਰ ਸਿੰਘ ਘੁੰਮਣ ਨੇ ਕਰਦਿਆਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਕਿਸੀ ਸਰਕਾਰ ਨੇ ਪਹਿਲੀ ਵਾਰ ਕੀਤੇ ਵਾਅਦੇ ਪੂਰੇ ਕੀਤੇ ਹਨ | ਐਡ. ਘੁੰਮਣ ਨੇ ਖੇਦ ਪ੍ਰਗਟ ਕਰਦਿਆਂ ਕਿਹਾ ਕਿ ਪੁਰਾਣੀ ਸਿਆਸੀ ਪਾਰਟਿਆਂ ਨੇ ਚੌਣ ਘੋਸ਼ਣਾ ਪੱਤਰ ਨੂੰ ਸਿਰਫ ਇਕ ਰਸਮ ਵਜੋਂ ਵਰਤਿਆ ਜਦੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੌਣ ਘੋਸ਼ਣਾ ਪੱਤਰ ਵਿਚ ਦਰਜ ਸਾਰੇ ਵਾਅਦਿਆਂ ਨੂੰ ਹਕੀਕਤ ਵਿਚ ਬਦਲ ਕੇ ਨਵੀਂ ਰਵਾਇਤ ਕਾਇਮ ਕੀਤੀ ਹੈ | ਐਡ. ਘੁੰਮਣ ਨੇ ਕਿਹਾ ਕਿ ਸੂਬੇ ਦੀਆਂ 97 ਫੀਸਦੀ ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ ਧੀਆਂ ਸਨਮਾਨ ਯੋਜਨਾ ਵਿਚ ਸ਼ਾਮਿਲ ਕਰਨਾ, 40 ਲੱਖ ਪਰਿਵਾਰਾਂ ਨੂੰ ਮੇਰੀ ਰਸੋਈ ਯੋਜਨਾ ਵਿਚ ਸ਼ਾਮਿਲ ਕਰਨਾ ਤੇ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣਾ ਭਗਵੰਤ ਮਾਨ ਸਰਕਾਰ ਦੇ ਅਜਿਹੇ ਇਤਿਹਾਸਕ ਫੈਸਲੇ ਹਨ ਜਿਹੜੇ ਆਪ ਸਰਕਾਰ ਦੀ ਲੋਕਾਂ ਪ੍ਰਤੀ ਭਰੋਸੇਯੋਗਤਾ ਨੂੰ ਵਧਾਉਦੇ ਹਨ | ਐਡ. ਘੁੰਮਣ ਨੇ ਪੂਰਾ ਭਰੋਸਾ ਪ੍ਰਗਟਾਉਦਿਆਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਭਗਵੰਤ ਮਾਨ ਸਰਕਾਰ ਵੱਡੀ ਲੀਡ ਨਾਲ ਚੋਣਾਂ ਜਿਤ ਕੇ ਦੁਵਾਰਾ ਸਰਕਾਰ ਬਣਾਏਗੀ |


ਪਿਛਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮੰਦਭਾਗੀ- ਤਲਵਾੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।