26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ

ਅਜੀਤ ਡੈਸਕ 01-04-2026
ਹਾਜੀਪੁਰ, 31 ਮਾਰਚ (ਜੋਗਿੰਦਰ ਸਿੰਘ)-ਬਾਬਾ ਸ਼੍ਰੀ ਚੰਦ ਐਜੂਕੇਸ਼ਨਲ ਐਂਡ ਵੈੱਲਫੇਅਰ ਟਰੱਸਟ ਮੁਕੇਰੀਆਂ ਦੁਆਰਾ ਚਲਾਏ ਜਾ ਰਹੇ ਪਿੰਡ ਪਨਖੁਹ ਸਥਿਤ ਕੋਹਿਨੂਰ ਇੰਟਰਨੈਸ਼ਨਲ ਸਕੂਲ ਨੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ | ਅਧਿਆਪਕਾਂ, ਮਾਪਿਆਂ ਅਤੇ ਸਕੂਲ ਪ੍ਰਬੰਧਨ ਨੇ ਸਕੂਲ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹਿੱਸਾ ਲਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ | ਰਾਗੀ ਸਮੂਹ ਨੇ ਸ਼ਬਦ ਕੀਰਤਨ ਰਾਹੀਂ ਸਾਰਿਆਂ ਨੂੰ ਗੁਰੂ ਦੇ ਚਰਨਾਂ ਨਾਲ ਜੋੜਿਆ | ਪਿ੍ੰਸੀਪਲ ਸੂਚਿਤਾ ਗੁਪਤਾ ਨੇ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਸਾਰਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਸਾਰੇ ਮਾਪਿਆਂ ਅਤੇ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਆਪਣੇ ਸੰਬੋਧਨ ਵਿਚ ਕਿਹਾ ਕਿ ਸਕੂਲ ਵਲੋਂ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸੁਖਮਨੀ ਸਾਹਿਬ ਜੀ ਦੇ ਪਵਿੱਤਰ ਪਾਠ, ਕੀਰਤਨ ਅਤੇ ਅਰਦਾਸ ਨਾਲ ਕੀਤੇ ਜਾਣਾ ਜੋ ਕਿ ਇੱਕ ਬਹੁਤ ਹੀ ਸਕਾਰਾਤਮਿਕ ਸ਼ੁਰੂਆਤ ਹੈ | ਇਹ ਅਧਿਆਤਮਿਕ ਮਾਹੌਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮਾਨਸਿਕ ਸ਼ਾਂਤੀ, ਅਨੁਸ਼ਾਸਨ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਸਾਲ ਦੀ ਸ਼ੁਰੂਆਤ ਕਰਨ ਲਈ ਪ੍ਰੇਰਿਤ ਕਰਦਾ ਹੈ | ਇਸ ਮੌਕੇ ਟਰੱਸਟ ਦੇ ਚੇਅਰਮੈਨ ਤੋਂ ਇਲਾਵਾ ਐਮ.ਡੀ ਸੰਜੀਵ ਚਿੱਬ, ਟਰੱਸਟੀ ਸੰਗੀਤਾ ਰਾਮਗੜ੍ਹੀਆ, ਕਾਂਤਾ ਚਿੱਬ, ਡਾਕਟਰ ਵਿਨੋਦ ਮਹਾਜਨ, ਵਿਜੇ ਚਿੱਬ, ਰਣਜੀਤ ਸਿੰਘ, ਜੋਗਿੰਦਰ ਕੌਰ, ਨਿਰਵਿਕਾਰ ਰਾਮਗੜ੍ਹੀਆ, ਨਿਰਲੰਭ ਰਾਮਗੜ੍ਹੀਆ ਆਦਿ ਤੋਂ ਇਲਾਵਾ ਕਿਰਪਾਲ ਸਿੰਘ ਗੇਰਾ ਮੁੱਖ ਸੇਵਾਦਾਰ ਗੁਰੂ ਨਾਨਕ ਸੇਵਾ ਸੋਸਾਇਟੀ ਗੇਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ |
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਨੇ ਪਿੰਡ ਅੱਭੋਵਾਲ ਵਿਖੇ ਲਗਾਏ ਗਏ ਜਿਮ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ- ਘੁੰਮਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।