26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡਾ. ਰਵਜੋਤ ਸਿੰਘ ਨੇ ਪਿੰਡ ਅੱਭੋਵਾਲ ਵਿਖੇ ਲਗਾਏ ਗਏ ਜਿਮ ਦਾ ਕੀਤਾ ਉਦਘਾਟਨ

ਅਜੀਤ ਡੈਸਕ 01-04-2026
ਹਰਿਆਣਾ, 31 ਮਾਰਚ (ਹਰਮੇਲ ਸਿੰਘ ਖੱਖ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੀਆਂ ਸਮੱਸਿਆਵਾਂ ਦੇ ਹੱਲ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਅੱਭੋਵਾਲ ਵਿਖੇ ਲਗਾਏ ਗਏ 2.60 ਲੱਖ ਰੁਪਏ ਦੇ ਜਿਮ ਦਾ ਉਦਘਾਟਨ ਕਰਨ ਮੌਕੇ ਕੀਤਾ | ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਤੇ ਵੱਖ ਵੱਖ ਤਰ੍ਹਾਂ ਦੀਆਂ ਅਨੇਕਾਂ ਹੀ ਸਕੀਮਾਂ ਪਿੰਡਾਂ ਤੇ ਸ਼ਹਿਰਾਂ 'ਚ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਹੀ ਦਿਨ ਤੋਂ ਹੀ ਵਿਕਾਸ ਦੇ ਕਾਰਜ ਸ਼ੁਰੂ ਕਰ ਦਿੱਤੇ ਸਨ ਤੇ ਅੱਜ ਉਨ੍ਹਾਂ 'ਚੋਂ ਅਨੇਕਾਂ ਕਾਰਜ ਮੁਕੰਮਲ ਵੀ ਹੋ ਚੁੱਕੇ ਹਨ | ਇਸ ਮੌਕੇ ਸਰਪੰਚ ਕੁਲਵਿੰਦਰ ਕੌਰ, ਸੁਖਵਿੰਦਰ ਸਿੰਘ, ਗੁਰਪਾਲ ਸਿੰਘ, ਹਰਪ੍ਰੀਤ ਕੌਰ, ਪਰਮਜੀਤ ਕੌਰ, ਜਸਪਾਲ ਕੌਰ, ਸੰਦੀਪ ਸਿੰਘ, ਬਲਵੀਰ ਸਿੰਘ, ਸੁਰਜੀਤ ਸਿੰਘ ਜੀਤਾ, ਮਾ: ਦਰਸ਼ਨ ਸਿੰਘ, ਮਾ: ਸੁੱਚਾ ਸਿੰਘ, ਮਾ. ਸੁਖਜੀਤ ਸਿੰਘ, ਮਨਜੀਤ ਸਿੰਘ, ਕੁਲਵਿੰਦਰ ਸਿੰਘ, ਜਸਕਰਨ ਸਿੰਘ ਧਾਮੀ, ਮਨਦੀਪ ਸਿੰਘ, ਸੁਖਵੀਰ ਸਿੰਘ, ਹਰਪਿੰਦਰ ਸਿੰਘ, ਕਰਨਦੀਪ ਸਿੰਘ, ਗੌਰਵ, ਪਾਲੀ ਧਨੋਆ, ਅੰਮਿ੍ਤਪਾਲ ਸਿੰਘ, ਹੈਰੀ ਧਨੋਆ, ਕਮਲਜੀਤ ਸਿੰਘ, ਯੋਗਰਾਜ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਢੋਲਵਾਹਾ ਕਾਲਜ ਅਤੇ ਜੰਗਲਾਤ ਵਿਭਾਗ ਵਲੋਂ ਜੰਗਲ ਅੱਗ ਸੁਰੱਖਿਆ ਜਾਗਰੂਕਤਾ ਮੁਹਿੰਮ ਸ਼ੁਰੂ ਅਗਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।