ਨੰਗਲ ਬਿਹਾਲਾਂ, 31 ਮਾਰਚ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਸਾਰੀਆਂ ਜਮਾਤਾਂ ਦਾ ਸਲਾਨਾ ਨਤੀਜਾ ਪਿ੍ੰਸੀਪਲ ਰੀਟਾ ਕੁਮਾਰੀ ਅਤੇ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਘੋਸ਼ਿਤ ਕੀਤਾ ਗਿਆ | ਇਸ ਮੌਕੇ ਕਰਵਾਏ ਬਹੁਤ ਹੀ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਖੇਤਰ ਦੇ ਉੱਘੇ ਬਿਜ਼ਨਸਮੈਨ ਅਤੇ ਸਮਾਜ ਸੇਵੀ ਕੁੰਵਰ ਸੰਗਰਾਮ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਨਾਲ ਸਕੂਲ ਕਮੇਟੀ ਮੈਂਬਰ ਅਸ਼ੋਕ ਸ਼ਰਮਾ, ਵੀਰਭੱਦਰ ਸਿੰਘ, ਕੈਪਟਨ ਜਸਪਾਲ ਸਿੰਘ, ਅਸ਼ੋਕ ਕੁਮਾਰ, ਮਦਨ ਮੋਹਨ ਸ਼ਰਮਾ, ਨਕਸਤਰਾ ਦੇਵੀ, ਜੋਗਿੰਦਰ ਲਾਲ ਸ਼ਰਮਾ ਆਦਿ ਹਾਜ਼ਰ ਸਨ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਜੋਤੀ ਪ੍ਰਜÉਲਿਤ ਕਰਨ ਉਪਰੰਤ ਹੋਈ | ਇਸ ਮੌਕੇ ਕੁੰਵਰ ਸੰਗਰਾਮ ਸਿੰਘ ਨੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪਹੁੰਚਣ ਤੇ ਆਸ਼ੀਰਵਾਦ ਅਤੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਖ਼ਤ ਮਿਹਨਤ ਹੀ ਸਫਲਤਾ ਦੀ ਕੰੁਜੀ ਹੈ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਹਰ ਮੈਦਾਨ ਫ਼ਤਿਹ ਕਰਨ ਦਾ ਨਾਅਰਾ ਦਿੰਦਿਆਂ ਬਚਿਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਤੇ ਅਣਥੱਕ ਲਗਨ ਨੂੰ ਸਲਾਮ ਕੀਤਾ |