19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪੰਜਾਬ ਦੇ ਸਿਆਸੀ ਆਗੂ ਜਾਤੀ ਦੂਸ਼ਣਬਾਜ਼ੀ ਛੱਡ ਕੇ ਪੰਜਾਬ ਦੇ ਅਸਲ ਮੁੱਦਿਆਂ 'ਤੇ ਗੱਲ ਕਰਨ– ਐਡਵੋਕੇਟ ਸਿੱਧੂ

ਅਜੀਤ ਡੈਸਕ 04-04-2026
ਤਲਵਾੜਾ, 3 ਅਪ੍ਰੈਲ (ਮਹਿਤਾ)-ਪੰਜਾਬ ਦੇ ਮਸ਼ਹੂਰ ਸਮਾਜਸੇਵੀ ਅਤੇ ਕਾਨੂੰਨੀ ਵਿਦਵਾਨ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਸਿਆਸੀ ਆਗੂਆਂ ਨੂੰ ਆਪਸੀ ਜਾਤੀ ਦੂਸ਼ਣਬਾਜ਼ੀ ਤੋਂ ਬਾਹਰ ਨਿਕਲ ਕੇ ਲੋਕਾਂ ਦੇ ਅਸਲ ਮੁੱਦਿਆਂ 'ਤੇ ਧਿਆਨ ਦੇਣ ਦੀ ਲੋੜ ਹੈ | ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਸਾਹਮਣੇ ਬੇਰੁਜ਼ਗਾਰੀ, ਨਸ਼ਾ, ਕਿਸਾਨ ਮੁੱਦੇ, ਪਾਣੀ ਦੀ ਕਮੀ, ਬਿਜਲੀ, ਕਰਜ਼ਾ, ਸਕੂਲਾਂ ਤੇ ਹਸਪਤਾਲਾਂ ਦੀ ਬਦਹਾਲੀ ਵਰਗੇ ਗੰਭੀਰ ਚੁਣੌਤੀਪੂਰਨ ਮਸਲੇ ਖੜੇ ਹਨ, ਪਰ ਇਸ ਦੇ ਉਲਟ ਕਈ ਵੱਡੇ ਸਿਆਸੀ ਆਗੂ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਦਿਆਂ ਜਾਤੀ ਭੇਦਭਾਵ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਨੂੰ ਵਧਾਵਾ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਜਾਤੀ ਦੂਸ਼ਣਬਾਜ਼ੀ ਦੀ ਬਜਾਏ ਸਿਆਸਤਦਾਨਾਂ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਦੀ ਏਕਤਾ ਅਤੇ ਤਰੱਕੀ ਲਈ ਕੰਮ ਕਰਨ | ਉਨ੍ਹਾਂ ਪੰਜਾਬ ਦੇ ਨੌਜਵਾਨਾਂ ਅਤੇ ਜਾਗਰੂਕ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਦੇ ਹਿਤਾਂ ਲਈ ਨਾਕਰਾਤਮਕ ਚਰਚਾ ਅਤੇ ਜ਼ਮੀਨੀ ਮੁੱਦਿਆਂ ਨੂੰ ਹੀ ਤਰਜੀਹ ਦੇਣ |
ਪਿਛਲੀ ਖ਼ਬਰ ਕਿਸੇ ਸੂਬੇ ਵਲੋਂ ਬਾਹਰੀ ਰਾਜਾਂ ਦੇ ਵਾਹਨਾਂ 'ਤੇ ਐਂਟਰੀ ਟੈਕਸ ਲਗਾਉਣਾ ਸੰਵਿਧਾਨ 'ਚ ਦਰਜ ਮੌਲਿਕ ਅਧਿਕਾਰਾਂ ਦੀ ਉਲੰਘਣਾ-... ਅਗਲੀ ਖ਼ਬਰ ਸਦਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।