19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਲੜਕੀਆਂ ਦੇ ਐੱਚ. ਪੀ. ਵੀ. ਵੈਕਸੀਨ ਲਗਾਈ ਜਾਵੇ- ਡਾ. ਕਮਲ

ਅਜੀਤ ਡੈਸਕ 04-04-2026
ਹੁਸ਼ਿਆਰਪੁਰ, 3 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਦੀ ਦੇਖ-ਰੇਖ ਹੇਠ ਜ਼ਿਲ੍ਹਾ ਹੁਸ਼ਿਆਰਪੁਰ 'ਚ ਲੜਕੀਆਂ ਦੀ ਸਿਹਤ ਸੁਰੱਖਿਆ ਲਈ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਵੈਕਸੀਨੇਸ਼ਨ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਦੌਰਾਨ ਜ਼ਿਲ੍ਹੇ ਵਿਚ 200 ਤੋਂ ਵੱਧ ਖ਼ੁਰਾਕਾਂ ਸਫਲਤਾਪੂਰਵਕ ਲਗਾਈਆਂ ਜਾ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬਹੁਤ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਉਪਾਅ ਹੈ | ਉਨ੍ਹਾਂ ਦੱਸਿਆ ਕਿ ਇਹ ਵੈਕਸੀਨ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਇਹ ਸਹੂਲਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਸੰਸਥਾਨਾਂ ਜਿਵੇਂ ਕਿ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰ ਤੇ ਪ੍ਰਾਇਮਰੀ ਹੈਲਥ ਸੈਂਟਰ ਵਿਚ ਉਪਲਬਧ ਹੈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਨਿੱਜੀ ਸਿਹਤ ਸੰਸਥਾਵਾਂ 'ਚ ਇਸ ਵੈਕਸੀਨ ਦੀ ਕੀਮਤ ਲਗਪਗ 4000 ਰੁਪਏ ਜਾਂ ਇਸ ਤੋਂ ਵੱਧ ਹੁੰਦੀ ਹੈ, ਜਦਕਿ ਸਰਕਾਰੀ ਸਿਹਤ ਸੰਸਥਾਵਾਂ 'ਚ ਇਹ ਵੈਕਸੀਨ ਪੂਰੀ ਤਰ੍ਹਾਂ ਮੁਫ਼ਤ ਉਪਲੱਬਧ ਹੈ |
ਪਿਛਲੀ ਖ਼ਬਰ ਕੈਂਬਰਿਜ਼ ਓਵਰਸੀਜ਼ ਸਕੂਲ ਨੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਿਸੇ ਸੂਬੇ ਵਲੋਂ ਬਾਹਰੀ ਰਾਜਾਂ ਦੇ ਵਾਹਨਾਂ 'ਤੇ ਐਂਟਰੀ ਟੈਕਸ ਲਗਾਉਣਾ ਸੰਵਿਧਾਨ 'ਚ ਦਰਜ ਮੌਲਿਕ ਅਧਿਕਾਰਾਂ ਦੀ ਉਲੰਘਣਾ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।