17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵਿਧਾਇਕ ਗਿੱਲ ਵਲੋਂ ਰਘਵਾਲ 'ਚ ਵਿਕਾਸ ਕਾਰਜਾਂ ਲਈ ਚੈੱਕ ਭੇਟ

ਅਜੀਤ ਡੈਸਕ 04-04-2026
ਗੜ੍ਹਦੀਵਾਲਾ, 3 ਅਪ੍ਰੈਲ (ਚੱਗਰ)-ਪਿੰਡ ਰਘਵਾਲ ਵਿਖੇ ਪਿੰਡ ਵਾਸੀਆਂ ਵਲੋਂ ਕਰਵਾਏ ਗਏ ਸਮਾਰੋਹ ਦੌਰਾਨ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 3 ਲੱਖ ਰੁਪਏ ਦਿੱਤੇ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਇਹ ਪੈਸੇ ਨਾਲੇ ਉੱਪਰ ਸਲੈਬਾ ਲਗਾਉਣ ਲਈ ਵਰਤੇ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਵੱਲੋਂ ਪਿੰਡਾਂ 'ਚ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਬੜੀ ਤੇਜ਼ੀ ਨਾਲ ਪੂਰੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਜਸਬੀਰ ਸਿੰਘ ਰਾਜਾ ਦਾ ਸ਼ਾਨਦਾਰ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਦਿੱਤਾ | ਇਸ ਮੌਕੇ ਅੰਕੁਸ਼ ਮਸਤੀਵਾਲ, ਨਰਿੰਦਰ ਸ਼ੇਖ਼ਾਂ, ਮਾ. ਪਰਮਾਨੰਦ ਮੱਲੇਵਾਲ, ਸਰਪੰਚ ਨਰਿੰਦਰ ਨਰੂੜ, ਕਰਨੈਲ ਸਿੰਘ, ਕਮਲੇਸ਼ ਕੌਰ ਸਰਪੰਚ, ਪੰਚ ਅਮਨਪ੍ਰੀਤ ਸਿੰਘ, ਜਸਦੀਪ ਸਿੰਘ, ਸ਼ਸ਼ੀ ਬਾਲਾ ਬਿੰਦੂ ਖੰਗਵਾੜੀ, ਸਰਪੰਚ ਧਰਮ ਸਿੰਘ, ਬਲਵਿੰਦਰ ਸਿੰਘ, ਹਜ਼ਾਰਾਂ ਸਿੰਘ, ਰੁਲਦਾ ਸਿੰਘ, ਸੇਵਾ ਸਿੰਘ ਸੋਨਰਾਜ ਸਿੰਘ, ਅਵਤਾਰ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ, ਅਮਰੀਕ ਸਿੰਘ, ਹਰਜਿੰਦਰ ਸਿੰਘ, ਗਿਆਨ ਸਿੰਘ, ਚੰਨਣ ਸਿੰਘ, ਮਨੋਹਰ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲ ਅਕੈਡਮੀ 'ਚ ਅਥਲੈਟਿਕ ਮੀਟ ਤੇ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਸੈਣੀ ਬਾਰ ਪਬਲਿਕ ਸਕੂਲ ਦੇ ਅੱਵਲ ਆਏ ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।