27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵਿਧਾਇਕ ਰਾਜਾ ਗਿੱਲ ਨੇ ਚਿਪੜਾ ਦੀ ਪੰਚਾਇਤ ਨੂੰ 5 ਲੱਖ ਦਾ ਦਿੱਤਾ ਚੈੱਕ

ਅਜੀਤ ਡੈਸਕ 05-04-2026
ਗੜ੍ਹਦੀਵਾਲਾ, 4 ਅਪ੍ਰੈਲ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪਿੰਡ ਥੇਂਦਾ-ਚਿਪੜਾ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਚਿੱਪੜਾ ਦੀ ਪੰਚਾਇਤ ਨੂੰ ਸਰਬਸੰਮਤੀ ਕਰਨ ਲਈ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਇਸ ਤੋਂ ਪਹਿਲਾਂ ਪਿੰਡ ਵਾਸੀਆਂ ਨੇ ਵਿਧਾਇਕ ਗਿੱਲ ਦਾ ਸ਼ਾਨਦਾਰ ਸਵਾਗਤ ਕਰਦਿਆਂ ਉਨ੍ਹਾਂ ਵਲੋਂ ਇਲਾਕੇ ਅੰਦਰ ਕਰਵਾਏ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਇਸ ਮੌਕੇ ਦੋਵਾਂ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਪਿੰਡ ਥੇਂਦਾ ਦੀ ਪੰਚਾਇਤ ਵਲੋਂ ਪਿੰਡ ਦੀਆਂ ਰੱਖੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਸਰਪੰਚ ਹੈਪੀ ਰਾਜਾ ਕਲਾਂ, ਸਰਪੰਚ ਹਰਦੀਪ ਸਿੰਘ ਸਮਰਾ, ਸਰਪੰਚ ਪਰਮਜੀਤ ਸਿੰਘ ਬਿੱਟੂ ਜੌਹਲ, ਜਸਪਾਲ ਸਿੰਘ ਕਾਰੀ, ਮਨਪ੍ਰੀਤ ਸਿੰਘ ਚਿਪੜਾ, ਸੁਰਜੀਤ ਸਿੰਘ ਪੰਚ, ਮਨਜੀਤ ਸਿੰਘ ਪੰਚ, ਪਰਮਜੀਤ ਸਿੰਘ ਪੰਮੀ, ਪੰਚ ਹਰਜਿੰਦਰ ਕੌਰ, ਪੰਚ ਇੰਦਰਜੀਤ ਕੌਰ, ਮਲਕੀਤ ਸਿੰਘ, ਸਰੂਪ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ ਪੰਚ, ਜਸਵੀਰ ਸਿੰਘ ਇੰਸਪੈਕਟਰ, ਮੁਖ਼ਤਿਆਰ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਦੀ ਅਗਵਾਈ ਹੇਠ ਭਾਜਪਾ ਨਾਲ ਸੰਬੰਧਿਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਆਪ ਦੇ ਸਰਪੰਚ ਵਲੋਂ ਦਲਿਤ ਭਾਈਚਾਰੇ ਨਾਲ ਕੀਤੀਆਂ ਵਧੀਕੀਆਂ ਬਰਦਾਸ਼ਤ ਨਹੀਂ -ਮਜੀਠੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।