28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸੇਂਟ ਸੋਲਜਰ ਸਕੂਲ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਕਰਵਾਇਆ

ਅਜੀਤ ਡੈਸਕ 05-04-2026
ਹੁਸ਼ਿਆਰਪੁਰ, 4 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਹਿਲਪੁਰ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਹਵਨ ਤੇ ਮਾਂ ਸਰਸਵਤੀ ਦੀ ਪੂਜਾ ਕੀਤੀ ਗਈ | ਇਸ ਪ੍ਰੋਗਰਾਮ ਦੌਰਾਨ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸ਼ਰਧਾ ਨਾਲ ਹਾਜ਼ਰੀ ਭਰਦਿਆਂ ਧਾਰਮਿਕ ਰਸਮਾਂ ਨਿਭਾਈਆਂ | ਹਵਨ ਦੀ ਸਮਾਪਤੀ ਮੌਕੇ ਸੰਸਥਾ ਦੀ ਤਰੱਕੀ ਦੇ ਨਾਲ-ਨਾਲ ਵਿਦਿਆਰਥੀਆਂ ਦੀ ਚੰਗੀ ਸਿਹਤ, ਉੱਜਲ ਭਵਿੱਖ ਤੇ ਚੜ੍ਹਦੀਕਲਾ ਲਈ ਪ੍ਰਾਰਥਨਾ ਕੀਤੀ ਗਈ | ਨਵੇਂ ਸੈਸ਼ਨ ਦੇ ਪਹਿਲੇ ਦਿਨ ਸਕੂਲ ਪਹੁੰਚੇ ਵਿਦਿਆਰਥੀਆਂ ਦਾ ਸਵਾਗਤ ਪਿ੍ੰਸੀਪਲ ਮੇਧਾ ਵਸ਼ਿਸ਼ਟ ਦੀ ਅਗਵਾਈ ਹੇਠ ਸਮੂਹ ਸਟਾਫ਼ ਵਲੋਂ ਕੀਤਾ ਗਿਆ | ਪਿ੍ੰ. ਵਸ਼ਿਸ਼ਟ ਨੇ ਦੱਸਿਆ ਕਿ ਸਕੂਲ ਦਾ ਪਿਛਲੇ ਸੈਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ | ਉਨ੍ਹਾਂ ਨੇ ਬੱਚਿਆਂ ਨੂੰ ਇਮਾਨਦਾਰੀ ਨਾਲ ਪੜ੍ਹਾਈ, ਸਖ਼ਤ ਮਿਹਨਤ ਤੇ ਜੀਵਨ 'ਚ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਕਾਮਰੇਡ ਤੇਜਾ ਸਿੰਘ ਸੁਤੰਤਰ ਯਾਦਗਾਰੀ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਐੱਸ.ਪੀ.ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਚ ਦਾਖਲਾ ਜਾਣਕਾਰੀ ਪੁਸਤਿਕਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।