29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 05-04-2026
ਗੜ੍ਹਸ਼ੰਕਰ, 4 ਅਪ੍ਰੈਲ (ਧਾਲੀਵਾਲ)-ਸੰਤ ਬਾਬਾ ਹਰਨਾਮ ਸਿੰਘ ਖਾਲਸਾ ਹਾਈ ਸਕੂਲ ਕਾਲੇਵਾਲ ਲੱਲੀਆਂ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਸਾਰੇ ਦੇ ਸਾਰੇ 9 ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਚੰਗੇ ਅੰਕ ਲੈ ਕੇ ਪ੍ਰੀਖਿਆ ਪਾਸ ਕੀਤੀ ਹੈ | ਵਿਦਿਆਰਥਣ ਲੋਜੀਨਤ ਭਾਰਤੀ ਪੁੱਤਰੀ ਧੀਰਜ ਕੁਮਾਰ ਨੇ 95.4 ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ, ਅੰਸ਼ ਕੁਮਾਰ ਪੁੱਤਰ ਬਲਦੇਵ ਰਾਮ ਨੇ 89.2 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਕਰਨਵੀਰ ਭਟੋਏ ਪੁੱਤਰ ਰਾਮ ਲੁਭਾਇਆ ਨੇ 87 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਲਖਵੀਰ ਲਹਿਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਕੂਲ ਦੇ ਸਟਾਫ਼ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਅੰਬੇਡਕਰ ਸੁਸਾਇਟੀ ਗੜ੍ਹਦੀਵਾਲਾ ਨੇ 20 ਨਵੇਂ ਮੈਂਬਰ ਸੁਸਾਇਟੀ 'ਚ ਕੀਤੇ ਸ਼ਾਮਿਲ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ 'ਚ ਵਿਦਾਇਗੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।